ਇਹ ਤਸਵੀਰ ਹੈ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !

By  Shaminder May 27th 2020 10:57 AM -- Updated: May 27th 2020 11:00 AM

ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਹ ਤਸਵੀਰ ਉਦੋਂ ਦੀ ਹੈ ਜਦੋਂ ਉਹ ਮਹਿਜ਼ ਬਾਰਾਂ ਸਾਲ ਦੇ ਸਨ ਅਤੇ ਆਪਣੇ ਪਰਿਵਾਰ ਦੇ ਨਾਲ ਮੰਸੂਰੀ ‘ਚ ਛੁੱਟੀਆਂ ਮਨਾਉਣ ਲਈ ਗਏ ਸਨ । ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਵਾਇਰਲ ਹੋ ਰਹੀ ਹੈ ।

https://www.instagram.com/p/CAqFH-ZB2JP/

ਲਾਕ ਡਾਊਨ ਚੱਲ ਰਿਹਾ ਹੈ ਅਤੇ ਇਸ ਦੌਰਾਨ ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਘਰਾਂ ‘ਚ ਸਮਾਂ ਬਿਤਾ ਰਹੇ ਨੇ ਅਤੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਵੀ ਤਾਜ਼ਾ ਕਰ ਰਹੇ ਨੇ । ਨੀਰੂ ਬਾਜਵਾ ਵੀ ਆਪਣੀਆਂ ਕਈ ਤਸਵੀਰਾਂ ਸਾਂਝੀਆਂ ਕਰ ਚੁੱਕੇ ਹਨ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਅਤੇ ਤਸਵੀਰ ਆਪਣੇ ਪ੍ਰਸ਼ੰਸਕਾਂ ਲਈ ਉਹ ਸ਼ੇਅਰ ਕਰਦੇ ਰਹਿੰਦੇ ਹਨ ।ਪਾਲੀਵੁੱਡ ਦੀ ਇਹ ਅਦਾਕਾਰਾ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹੈ ।

https://www.instagram.com/p/CAju5ydFVpY/

ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਹੀ ਕੀਤੀ ਸੀ ।ਨੀਰੂ ਬਾਜਵਾ ਕਨੇਡਾ ਵਿੱਚ ਜਨਮੀ ਪੰਜਾਬੀ ਅਭਿਨੇਤਰੀ ਹੈ। ਉਸਨੇ ਆਪਣਾ ਕੈਰੀਅਰ ਦੇਵ ਅਨੰਦ ਦੀ ਫ਼ਿਲਮ ਮੈਂ ਸੋਲ੍ਹਾ ਬਰਸ ਕੀ ਵਿੱਚ ਕੰਮ ਕੀਤਾ, ਅਤੇ ਫਿਰ ਇਸਤੋਂ ਬਾਅਦ ਇਸਨੇ ਭਾਰਤੀ ਸੋਪ ਓਪੇਰਾ ਅਤੇਵਿੱਚ ਕੰਮ ਕੀਤਾ।

Related Post