ਨੀਰੂ ਬਾਜਵਾ ਨੇ ਪਤੀ ਦੇ ਨਾਲ ਆਪਣੀਆਂ ਨਵਜਾਤ ਬੱਚੀਆਂ ਦੀਆਂ ਤਸਵੀਰਾਂ ਸਾਂਝੀਆ ਕੀਤੀਆਂ, ਪਤੀ ਬਾਰੇ ਆਖੀ ਇਹ ਗੱਲ

By  Shaminder June 22nd 2020 10:06 AM

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਦੇ ਪਤੀ ਆਪਣੀਆਂ ਤਿੰਨੋ ਬੱਚੀਆਂ ਦੇ ਨਾਲ ਨਜ਼ਰ ਆ ਰਹੇ ਨੇ । ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਬੀਤੇ ਦਿਨ ਫਾਦਰਸ ਡੇ ‘ਤੇ ਸ਼ੇਅਰ ਕੀਤਾ ਸੀ ਅਤੇ ਆਪਣੇ ਪਤੀ ਨੂੰ ਬਿਹਤਰੀਨ ਪਿਤਾ ਉਨ੍ਹਾਂ ਨੇ ਦੱਸਿਆ ਹੈ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੇ ਪਤੀ ਆਪਣੀਆਂ ਬੱਚੀਆਂ ਦੀ ਕਿਸ ਤਰ੍ਹਾਂ ਕੇਅਰ ਕਰ ਰਹੇ ਨੇ ।

https://www.instagram.com/p/CBtlVPsBCkI/

ਦੱਸ ਦਈਏ ਕਿ ਨੀਰੂ ਬਾਜਵਾ ਨੇ ਕੁਝ ਮਹੀਨੇ ਪਹਿਲਾਂ ਹੀ ਟਵਿਨਸ ਬੱਚੀਆਂ ਨੂੰ ਜਨਮ ਦਿੱਤਾ ਹੈ ।

ਜਿਸ ਦੀਆਂ ਤਸਵੀਰਾਂ ਵੀ ਉਹ ਅਕਸਰ ਸ਼ੇਅਰ ਕਰਦੇ ਰਹਿੰਦੇ ਨੇ । ਇਸ ਦੇ ਨਾਲ ਹੀ ਅਦਾਕਾਰਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਨਿੱਜੀ ਜ਼ਿੰਦਗੀ ਅਤੇ ਪੋ੍ਰਫੈਸ਼ਨ ਬਾਰੇ ਗੱਲਾਂ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ ।

https://www.instagram.com/p/CBthLl1hxHe/

ਉੇਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਨੇ । ਉਨ੍ਹਾਂ ਨੇ ਆਪਣੇ ਅਦਾਕਾਰੀ ਦੇ ਸਫ਼ਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਕੀਤੀ ਸੀ ।

https://www.instagram.com/p/CAiS0h-hMr1/

ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਗੀਤਾਂ ‘ਚ ਮਾਡਲਿੰਗ ਵੀ ਕੀਤੀ ਹੈ ਅਤੇ ਪਾਲੀਵੁੱਡ ‘ਚ ਉਨ੍ਹਾਂ ਦੀ ਐਂਟਰੀ ਕਮਲ ਹੀਰ ਦੇ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ਦੇ ਨਾਲ ਬਤੌਰ ਮਾਡਲ ਕੀਤੀ ਸੀ ।

Related Post