ਨੀਰੂ ਬਾਜਵਾ ਨੇ ਪਤੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

By  Shaminder November 28th 2022 05:07 PM

ਨੀਰੂ ਬਾਜਵਾ (Neeru Bajwa) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸਨੋਮੈਨ’ ਨੂੰ ਲੈ ਕੇ ਚਰਚਾ ‘ਚ ਹਨ । ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦੀ ਰਹਿੰਦੀ ਹੈ । ਹੁਣ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਰੋਮਾਂਟਿਕ ਹੁੰਦੀ ਹੋਈ ਨਜ਼ਰ ਆ ਰਹੀ ਹੈ ।

neeru bajwa enjoying vacation with family

ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋਈ ਗਾਇਕਾ ਕੌਰ ਬੀ,ਕਿਹਾ ‘ਹਰ ਦਿਨ ਹੌਸਲੇ ਦੇਈਂ ਰੱਬਾ ਦੁੱਖ ਸਹਿਣ ਵਾਲਿਆਂ ਨੂੰ’

ਇਨ੍ਹਾਂ ਤਸਵੀਰਾਂ ‘ਤੇ ਅਦਾਕਾਰਾ ਕਵਿਤਾ ਕੌਸ਼ਿਕ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ । ਇਸ ਤੋਂ ਇਲਾਵਾ ਨਿਸ਼ਾ ਬਾਨੋ ਨੇ ਵੀ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹ ਫ਼ਿਲਮ ‘ਕ੍ਰਿਮੀਨਲ’ ‘ਚ ਨਜ਼ਰ ਆਈ ਸੀ ।

Neeru Bajwa image From instagram

ਹੋਰ ਪੜ੍ਹੋ : ਬਾਣੀ ਸੰਧੂ ਦੇ ਭਰਾ ਦਾ ਹੋਇਆ ਵਿਆਹ, ਗਾਇਕਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਇਸ ਫ਼ਿਲਮ ‘ਚ ਉਸ ਨੇ ਹੋਰਨਾਂ ਫ਼ਿਲਮਾਂ ਤੋਂ ਕੁਝ ਹਟ ਕੇ ਕਿਰਦਾਰ ਨਿਭਾਇਆ ਸੀ । ਨੀਰੂ ਬਾਜਵਾ ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਏਗੀ ।ਨੀਰੂ ਬਾਜਵਾ ਦੇ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ ।

neeru bajwa ,, image From instagram

ਨੀਰੂ ਬਾਜਵਾ ਨੇ ਬਤੌਰ ਮਾਡਲ ਪੰਜਾਬੀ ਗੀਤਾਂ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਇਸ ਤੋਂ ਪਹਿਲਾਂ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕੰਮ ਵੀ ਕਰ ਚੁੱਕੀ ਹੈ । ਪਰ ਬਾਲੀਵੁੱਡ ‘ਚ ਕੁਝ ਕੌੜੇ ਅਨੁਭਵ ਕਾਰਨ ਉਸ ਨੇ ਬਾਲੀਵੁੱਡ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ ।

 

View this post on Instagram

 

A post shared by Neeru Bajwa (@neerubajwa)

Related Post