ਨੀਰੂ ਬਾਜਵਾ ਨੇ ‘ਚਾਂਦਨੀ ਓ ਮੇਰੀ ਚਾਂਦਨੀ’ ਗੀਤ ‘ਤੇ ਕੀਤਾ ਸ਼ਾਨਦਾਰ ਡਾਂਸ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਐਕਟਰੈੱਸ ਦਾ ਇਹ ਅੰਦਾਜ਼, ਦੇਖੋ ਵੀਡੀਓ

By  Lajwinder kaur February 3rd 2021 10:40 AM -- Updated: February 3rd 2021 10:43 AM

ਪੰਜਾਬੀ ਫ਼ਿਲਮੀ ਜਗਤ ਦੀ ਬਾਕਮਾਲ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਆਪਣੇ ਪ੍ਰਸ਼ੰਸਕਾਂ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ ਜਿਸ ‘ਚ ਉਹ ਹਿੰਦੀ ਗੀਤ ‘ਚਾਂਦਨੀ ਓ ਮੇਰੀ ਚਾਂਦਨੀ’ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।

inside pic of neeru bajwa from canada

ਹੋਰ ਪੜ੍ਹੋ : ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਦੇ ਬੇਬੀ ਸ਼ਾਵਰ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ, ਬੇਟੀ ਅਨਾਇਰਾ ਵੀ ਆਈ ਨਜ਼ਰ

ਇਹ ਵੀਡੀਓ ਉਨ੍ਹਾਂ ਨੇ ਪਹਾੜੀ ਖੇਤਰ ਚ ਬਣਿਆ ਹੈ ਜਿੱਥੇ ਉਹ ਬਰਫ ਉੱਤੇ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਇਹ ਉਨ੍ਹਾਂ ਦੀ ਪਸੰਦੀਦਾ ਫ਼ਿਲਮ ਹੈ । ਦਰਸ਼ਕਾਂ ਨੂੰ ਨੀਰੂ ਬਾਜਵਾ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ।

neeru bajwa with family

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੇ ਆਉਣ ਵਾਲੇ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੀ ਹੈ । ਇਸ ਵਾਰ ਉਹ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ ।

neeru bajwa with gippy grewal

 

View this post on Instagram

 

A post shared by Neeru Bajwa (@neerubajwa)

Related Post