ਜਾਣੋ ਕਿਉਂ ਨਵੀਂ ਵਿਆਹੀ ਨੇਹਾ ਕੱਕੜ ਕਰ ਰਹੀ ਹੈ ‘ਸੱਸ ਕੁੱਟਣੀ ਕੁੱਟਣੀ ਸੰਦੂਖਾਂ ਓਹਲੇ’ ਵਾਲੀਆਂ ਗੱਲਾਂ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਵੀਡੀਓ

By  Lajwinder kaur January 22nd 2021 10:29 AM -- Updated: January 22nd 2021 10:35 AM

ਹਰ ਕਿਸੇ ਨੂੰ ਆਪਣੀ ਆਵਾਜ਼ ਦੇ ਜਾਦੂ ਨਾਲ ਮੋਹ ਲੈਣ ਵਾਲੀ ਗਾਇਕਾ ਨੇਹਾ ਕੱਕੜ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ । ਉਨ੍ਹਾਂ ਦੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੁੰਦੀਆਂ ਰਹਿੰਦੀਆਂ ਨੇ। ਅਜੇ ਤੱਕ ਉਨ੍ਹਾਂ ਦੇ ਵਿਆਹ ਦੀਆਂ ਕੋਈ ਨਾ ਕੋਈ ਨਵੀਂ ਵੀਡੀਓ ਸੋਸ਼ਲ ਮੀਡੀਆ ਉੱਤੇ ਦੇਖਣ ਨੂੰ ਮਿਲ ਹੀ ਜਾਂਦੀ ਹੈ ।

inside pic of neha kakkar

ਹੋਰ ਪੜ੍ਹੋ : ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਤੋਂ ਮੰਗੀ ਅਸੀਸਾਂ

ਉਨ੍ਹਾਂ ਦੀ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜਿਸ ‘ਚ ਉਹ ਆਪਣੀ ਟੀਮ ਦੇ ਕੁਝ ਸਾਥੀਆਂ ਦੇ ਨਾਲ ਪੰਜਾਬੀ ਬੋਲੀ ਤੇ ਗਿੱਧਾ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ । ਉਹ ਪੰਜਾਬ ਦੀ ਲੋਕ ਬੋਲੀ ‘ਨੀ ਮੈਂ ਸੱਸ ਕੁੱਟਣੀ ਕੁੱਟਣੀ ਸੰਦੂਖਾਂ ਓਹਲੇ’ ਉੱਤੇ ਗਿੱਧਾ ਪਾ ਰਹੀ ਹੈ ।

roahan and neha kakkar

ਇਹ ਵੀਡੀਓ ਮਸ਼ਹੂਰ ਫੋਟੋਗ੍ਰਾਫਰ ਦੀਪਿਕਾ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲਰ ‘ਤੇ ਸ਼ੇਅਰ ਕੀਤਾ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਜੇ ਗੱਲ ਕਰੀਏ ਨੇਹਾ ਕੱਕੜ ਦੀ ਤਾਂ ਪਿਛਲੇ ਸਾਲ ਹੀ ਅਕਤੂਬ ਮਹੀਨੇ ‘ਚ ਪੰਜਾਬੀ ਗਾਇਕ ਰੋਹਨਪ੍ਰੀਤ ਦੇ ਨਾਲ ਵਿਆਹ ਹੋਇਆ ਹੈ ।

inside pic of neha kakkar with family

 

View this post on Instagram

 

A post shared by Deepika Sharma ? (@deepikasdeepclicks)

 

Related Post