ਸੜਕ ‘ਤੇ ਭੰਗੜੇ ਪਾਉਂਦੇ ਨਜ਼ਰ ਆਏ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਤੀ-ਪਤਨੀ ਦਾ ਇਹ ਅੰਦਾਜ਼, ਦੇਖੋ ਵੀਡੀਓ

By  Lajwinder kaur May 20th 2021 12:58 PM -- Updated: May 20th 2021 01:00 PM

ਸੰਗੀਤ ਜਗਤ ਦਾ ਕਿਊਟ ਕਪਲ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਹਾਲ ਹੀ ‘ਚ ਆਪਣੇ ਨਵੇਂ ਗੀਤ  ‘ਖੜ ਤੈਨੂੰ ਮੈਂ ਦੱਸਾਂ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਸ਼ੋਸਲ ਮੀਡੀਆ ਉੱਤੇ ਵੀ ਇਹ ਗੀਤ ਖੂਬ ਵਾਹ ਵਾਹੀ ਖੱਟ ਰਿਹਾ ਹੈ।

image of neha kakkar and rohanpreet image source- instagram

ਹੋਰ ਪੜ੍ਹੋ : ਜੈਜ਼ੀ ਬੀ ਨੇ ਆਪਣੇ ਬੇਟੇ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਮੁਬਾਰਕਾਂ

inside image of neha kakkar image source- instagram

ਨੇਹਾ ਕੱਕੜ ਜੋ ਕਿ ਖੁਦ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਇਸ ਵੀਡੀਓ ‘ਚ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਖਾਲੀ ਸੜਕ ‘ਤੇ ਭੰਗੜਾ ਪਾ ਕੇ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ। ਦੋਵਾਂ ਦਾ ਕਿਊਟ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

nehu and ruhu image source- instagram

ਇਹ ਵੀਡੀਓ ਖੁਦ ਨੇਹਾ ਕੱਕੜ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ। ਦੱਸ ਦਈਏ ਪਿਛਲੇ ਸਾਲ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾ ਲਿਆ ਸੀ। ਦੋਵੇਂ ਜਣੇ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਨੇ । ਵਿਆਹ ਤੋਂ ਬਾਅਦ ਦੋਵੇਂ ਹੈਪਲੀ ਮੈਰਿਡ ਲਾਈਫ ਇਨਜੁਆਏ ਕਰ ਰਹੇ ਨੇ।

 

 

View this post on Instagram

 

A post shared by Neha Kakkar (Mrs. Singh) (@nehakakkar)

Related Post