ਨੇਹਾ ਕੱਕੜ ਤੇ ਰੋਹਨਪ੍ਰੀਤ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ

By  Shaminder November 3rd 2020 01:28 PM

ਨੇਹਾ ਕੱਕੜ ਵਿਆਹ ਤੋਂ ਬਾਅਦ ਰੋਹਨਪ੍ਰੀਤ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਦੋਵੇਂ ਇੱਕ ਹੋਟਲ ‘ਚ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੇਹਾ ਕੱਕੜ ਨੇ ਬੀਤੀ 24 ਅਕਤੂਬਰ ਨੂੰ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਹੈ ।

neha kakkar

ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਪਹੁੰਚੇ ਸਨ । ਜਿਸ ‘ਚ ਜੱਸ ਮਾਣਕ, ਅਫਸਾਨਾ ਖ਼ਾਨ, ਕੌਰ ਬੀ, ਮਨਕਿਰਤ ਔਲਖ ਸਣੇ ਕਈ ਸਿਤਾਰੇ ਸ਼ਾਮਿਲ ਸਨ । ਇਸ ਜੋੜੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ ।

ਹੋਰ ਪੜ੍ਹੋ : ਨੇਹਾ ਕੱਕੜ ਨੇ ਆਪਣੀ ਰਿਸੈਪਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

neha kakkar and rohan

ਇਸ ਦੇ ਨਾਲ ਹੀ ਨੇਹਾ ਕੱਕੜ ਨੇ ਵੀ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਆਪਣੇ ਵਿਆਹ ਅਤੇ ਰਿਸੈਪਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਨੇਹਾ ਕੱਕੜ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲਿਆ ਸੀ ।

neha kakkar

ਇਸ ਤੋਂ ਪਹਿਲਾਂ ਇਸ ਜੋੜੀ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਏ ਸਨ । ਜੋ ਕਿ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਗਏ ਸਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਗੀਤ ਵੀ ਗਾਏ ਹਨ ।

 

View this post on Instagram

 

#nehakakkar and #rohanpreetsingh last night in Mumbai for a romantic dinner ❤

A post shared by Viral Bhayani (@viralbhayani) on Nov 2, 2020 at 10:17pm PST

 ਨੇਹਾ ਨੇ 24 ਅਕਤੂਬਰ ਨੂੰ ਪਰਿਵਾਰ ਵਾਲਿਆਂ ਅਤੇ ਦੋਸਤਾਂ ਦੀ ਮੌਜੂਦਗੀ ‘ਚ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਸੀ ।

 

Related Post