ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਮਨਾਈ ਵਿਆਹ ਦੀ ਦੂਜੀ ਵਰ੍ਹੇਗੰਢ, ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

By  Lajwinder kaur October 25th 2022 05:10 PM

Neha Kakkar celebrates second wedding anniversary, See Pics : ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਬਾਲੀਵੁੱਡ ਜਗਤ ਦੇ ਮਸ਼ਹੂਰ ਜੋੜਿਆਂ ਵਿੱਚੋਂ ਇੱਕ ਹਨ। ਦੋਵੇਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਬੀਤੇ ਦਿਨੀਂ ਹੀ ਇਸ ਜੋੜੇ ਨੇ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਕੁਝ ਝਲਕੀਆਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਵਾਇਰਲ ਹੋ ਰਿਹਾ ਹੈ ਕਪਿਲ ਸ਼ਰਮਾ ਦਾ ਰੋਮਾਂਟਿਕ ਵੀਡੀਓ, ਪਤੀ ਦਾ ਇਹ ਅੰਦਾਜ਼ ਦੇਖ ਕੇ ਗਿੰਨੀ ਵੀ ਹੋ ਗਈ ਹੈਰਾਨ, ਦੇਖੋ ਵੀਡੀਓ

rohan and neha Image Source : Instagram

ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਆਪਣੀ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘Yeaiiiiiiii ਹੈਪੀ 2nd Anniversary to Us and Happy Diwali to You all!!!! ਸ਼ੁਕਰ’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਜੋੜੇ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਮੁਬਾਰਕਾਂ ਦੇ ਰਹੇ ਹਨ।

Neha kakkar and rohanpreet Image Source : Instagram

ਸਾਲ 2020 ਵਿੱਚ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ  ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਨੇ ਵਿਆਹ ਕਰਵਾ ਲਿਆ ਸੀ। ਦੋਵਾਂ ਨੇ ਗੁਰੂ ਘਰ ‘ਚ ਲਾਵਾਂ ਲਈਆਂ ਸਨ। ਉਸ ਸਮੇਂ ਨੇਹਾ ਤੇ ਰੋਹਨਪ੍ਰੀਤ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਇਸ ਵਿਆਹ ‘ਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਤੱਕ ਦੇ ਲਗਪਗ ਸਾਰੇ ਹੀ ਸਿਤਾਰੇ ਸ਼ਾਮਿਲ ਹੋਏ ਸਨ। ਨੇਹਾ ਅਤੇ ਰੋਹਨ ਇਕੱਠੇ ਕਈ ਗੀਤ ਵੀ ਗਾ ਚੁੱਕੇ ਹਨ।

bollywood singer neha kakkar withe hubby rohanpreet Image Source : Instagram

 

View this post on Instagram

 

A post shared by Neha Kakkar (Mrs. Singh) (@nehakakkar)

 

View this post on Instagram

 

A post shared by Neha Kakkar (Mrs. Singh) (@nehakakkar)

 

Related Post