ਸੰਜੂ ਦਾ ਨਵਾਂ ਲੁੱਕ ਆਇਆ ਸਾਹਮਣੇ, ਜੇਲ ਦੇ ਕਪੜਿਆ ਵਿਚ ਦਿਖੇ ਰਣਬੀਰ

By  Gourav Kochhar May 12th 2018 11:10 AM -- Updated: May 12th 2018 11:11 AM

ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਸੰਜੂ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਇਸ ਫਿਲਮ ਦਾ ਇਕ ਹੋਰ ਨਵਾਂ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਰਾਜਕੁਮਾਰ ਹਿਰਾਨੀ ਨੇ ਲਿਖਿਆ ਹੈ, ''ਸੰਜੂ ਪਹਿਲੀ ਵਾਰ 1993 'ਚ ਗ੍ਰਿਫਤਾਰ ਕੀਤੇ ਗਏ ਅਤੇ ਇਸ ਦੌਰਾਨ ਉਹ 18 ਮਹੀਨੇ ਜੇਲ 'ਚ ਬੰਦ ਰਹੇ ਸਨ। ਉਨ੍ਹਾਂ ਨੂੰ ਇਸ ਸਮੇਂ ਜ਼ਮਾਨਤ ਨਹੀਂ ਮਿਲ ਸਕਦੀ ਸੀ, ਉਹ ਸਮੇਂ ਨੂੰ ਮੁੜ ਦੁਹਰਾਉਣ ਦੀ ਕੋਸ਼ਿਸ਼''। ਉੱਥੇ ਹੀ ਫਿਲਮ ਦੇ 2 ਹੋਰ ਨਵੇਂ ਪੋਸਟਰ ਸਾਹਮਣੇ ਆਏ ਸਨ ਜਿਸ 'ਚ ਰਣਬੀਰ ਹੂਬਹੂ ਸੰਜੇ ਦੱਤ ਦੀ ਤਰ੍ਹਾਂ ਦਿਖਾਈ ਦੇ ਰਹੇ ਹਨ। ਰਣਬੀਰ Ranbir Kapoor ਦੇ ਇਸ ਲੁੱਕ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

sanju

ਦੱਸਣਯੋਗ ਹੈ ਕਿ ਸੰਜੇ ਦੱਤ Sanjay Dutt ਦੇ ਜੀਵਨ 'ਤੇ ਆਧਾਰਿਤ ਫਿਲਮ 'ਸੰਜੂ' 29 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ।

sanju

ਇਸ ਫਿਲਮ 'ਚ ਰਣਬੀਰ ਕਪੂਰ Ranbir Kapoor ਤੋਂ ਇਲਾਵਾ ਦੀਆ ਮਿਰਜ਼ਾ, ਅਨੁਸ਼ਕਾ ਸ਼ਰਮਾ, ਸੋਨਮ ਕਪੂਰ, ਵਿੱਕੀ ਕੌਸ਼ਲ ਅਤੇ ਪਰੇਸ਼ ਰਾਵਲ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਫਿਲਮ 'ਚ ਸੰਜੇ ਦੱਤ ਦੀ ਪਤਨੀ ਦਾ ਕਿਰਦਾਰ ਦੀਆ ਮਿਰਜ਼ਾ ਨਿਭਾਅ ਰਹੀ ਹੈ, ਜਦਕਿ ਉਸਦੀ ਮਾਂ ਨਰਗਿਸ ਦੇ ਕਿਰਦਾਰ 'ਚ ਮਨੀਸ਼ਾ ਕੋਇਰਾਲਾ ਨਜ਼ਰ ਆਵੇਗੀ।

sanju

Related Post