ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਨਵਾਂ ਸ਼ਬਦ

By  Shaminder November 30th 2021 06:24 PM

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ (Bhai Amritpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad) ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਹ ਸ਼ਬਦ 1 ਦਸੰਬਰ, ਦਿਨ ਬੁੱਧਵਾਰ ਨੂੰ ਰਿਲੀਜ਼ ਕੀਤਾ ਜਾਵੇਗਾ ।

Bhai Amritpal singh ji

ਹੋਰ ਪੜ੍ਹੋ : ਨੌਰਾ ਫਤੇਹੀ ਦਾ ਬੈਲੀ ਡਾਂਸ ਸੋਸ਼ਲ ਮੀਡੀਆ ‘ਤੇ ਛਾਇਆ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਨ੍ਹਾਂ ਸ਼ਬਦਾਂ ਨੂੰ ਸੰਗਤਾਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

Amritpal singh

ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਦੁਨੀਆ ਭਰ ‘ਚ ਪਹੁੰਚਾਉਣ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਅਤੇ ਸਿੱਖੀ ਨਾਲ ਸਬੰਧਤ ਕੰਟੈਂਟ ਪ੍ਰਸਾਰਿਤ ਕੀਤਾ ਜਾਂਦਾ ਹੈ । ਤੁਸੀਂ ਵੀ ਜਾਣਕਾਰੀ ਅਤੇ ਮਨੋਰੰਜਨ ਦੇ ਨਾਲ ਭਰਪੂਰ ਪ੍ਰੋਗਰਾਮਾਂ ਦਾ ਅਨੰਦ ਮਾਨਣਾ ਚਾਹੁੰਦੇ ਹੋ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ ।

 

Related Post