ਨਿਮਰਤ ਖਹਿਰਾ ਨੇ ਸਿੰਘੂ ਬਾਰਡਰ ਪਹੁੰਚ ਕੇ ਕਿਸਾਨਾਂ ਦੀ ਕੀਤੀ ਹੌਸਲਾ ਅਫਜ਼ਾਈ, ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਮੋਰਚੇ ‘ਚ ਪਹੁੰਚਣ ਦੀ ਕੀਤੀ ਅਪੀਲ
Lajwinder kaur
February 2nd 2021 02:56 PM --
Updated:
February 2nd 2021 02:57 PM
ਪੰਜਾਬੀ ਗਾਇਕਾ ਨਿਮਰਤ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸਿੰਘੂ ਬਾਰਡਰ ਤੋਂ ਆਪਣੀਆਂ ਕੁਝ ਨਵੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । 
ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਨੌਜਵਾਨੋ ਉੱਠੋ ਇੱਕ ਵਾਰ ਫਿਰ ਦਰਿਆ ਬੰਨਕੇ ਤੁਹਾਡੇ ਬਜ਼ੁਰਗ ਬਾਬੂ ਤੁਹਾਨੂੰ ਉਡੀਕਦੇ ਨੇ ਦਿੱਲੀ ਦੇ ਬਾਰਡਰਾਂ ‘ਤੇ,
ਸ਼ਹੀਦ ਭਗਤ ਸਿੰਘ ਦੇ ਵਾਰਿਸਾਂ ਨੂੰ ਆਵਾਜ਼ ਮਾਰਨ ਦੀ ਲੋੜ ਨਹੀਂ ਪੈਣੀ ਚਾਹੀਦੀ..ਜੇ ਹੁਣ ਡੱਟ ਗਏ ਤੇ ਜਿੱਤ ਕੇ ਮੁੜਾਂਗੇ ਜੇ ਇਸ ਵਾਰ ਹਾਰ ਗਏ ਦੁਬਾਰਾ ਉਠਿਆ ਨਹੀਂ ਜਾਨਾ’ । ਇਹ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।

ਉਧਰ ਹੰਕਾਰੀ ਸਰਕਾਰ ਜੋ ਕਿ ਕਿਸਾਨੀ ਅੰਦੋਲਨ ਨੂੰ ਢਾਹ ਲਗਾਉਣ ਦੀ ਪੂਰੀ ਕੋਸ਼ਿਸ ਕਰ ਰਹੀ ਹੈ । ਜਿਸ ਕਰਕੇ ਕੇਂਦਰ ਸਰਕਾਰ ਆਪਣੀਆਂ ਮਾਰੂ ਨੀਤੀਆਂ ਦੇ ਨਾਲ ਇਸ ਅੰਦੋਲਨ ਨੂੰ ਖਤਮ ਕਰਨ ‘ਚ ਲੱਗੀ ਹੋਈ । ਪਰ ਲੋਕ ਦੁਗਣੀ ਗਿਣਤੀ ‘ਚ ਕਿਸਾਨੀ ਮੋਰਚੇ ‘ਚ ਪਹੁੰਚ ਰਹੇ ਨੇ ।

View this post on Instagram