ਨਿਮਰਤ ਖਹਿਰਾ ਦਾ ਨਵਾਂ ਗੀਤ ‘Blink’ ਦਾ ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ, ਨੀਰੂ ਬਾਜਵਾ ਕਰਨਗੇ ਅਦਾਕਾਰੀ
Lajwinder kaur
October 20th 2020 12:02 PM
ਪੰਜਾਬੀ ਗਾਇਕ ਨਿਮਰਤ ਖਹਿਰਾ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਬਲਿੰਕ’ (Blink) ਦਾ ਪੋਸਟਰ ਸ਼ੇਅਰ ਕੀਤਾ ਹੈ ।
ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਨੀਰੂ ਬਾਜਵਾ । ਗਾਣੇ ਦੇ ਬੋਲ ਨਾਮੀ ਗੀਤਕਾਰ ਬੰਟੀ ਬੈਂਸ ਨੇ ਲਿਖੇ ਤੇ ਮਿਊਜ਼ਕ ਹੋਵੇਗਾ ਦੇਸੀ ਕਰਿਊ ਦਾ । ਇਹ ਪੂਰਾ ਗੀਤ 26 ਅਕਤੂਬਰ ਨੂੰ ਰਿਲੀਜ਼ ਹੋਵੇਗਾ । ਦਰਸ਼ਕ ਇਸ ਗੀਤ ਨੂੰ ਲੈ ਕੇ ਬਹੁਤ ਉਤਸੁਕ ਹੈ । ਜਿਸ ਕਰਕੇ ਪੋਸਟਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ ।

ਜੇ ਗੱਲ ਕਰੀਏ ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਦਿੱਤੇ ਨੇ । ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਟਾਈਮ ਚੱਕਦਾ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ ।