ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

By  Shaminder April 27th 2022 05:48 PM

ਨਿਮਰਤ ਖਹਿਰਾ (Nimrat Khaira) ਏਨੀਂ ਦਿਨੀਂ ਆਪਣੀ ਫ਼ਿਲਮ ‘ਸੌਂਕਣ ਸੌਂਕਣੇ’ ਨੂੰ ਲੈ ਕੇ ਕਾਫੀ ਚਰਚਾ ‘ਚ ਹੈ । ਇਸ ਫ਼ਿਲਮ ‘ਚ ਉਸ ਦੇ ਨਾਲ ਸਰਗੁਨ ਮਹਿਤਾ ਦੇ ਨਾਲ ਦਿਖਾਈ ਦੇਣਗੇ ।ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

nimrat khaira image From instagram

ਹੋਰ ਪੜ੍ਹੋ : ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੀ ਇਹ ਵੀਡੀਓ ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ

ਇਨ੍ਹਾਂ ਤਸਵੀਰਾਂ ‘ਚ ਨਿਮਰਤ ਖਹਿਰਾ ਬਹੁਤ ਖੁਬਸੂਰਤ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਜਲਦ ਹੀ ਉਹ ਦਿਲਜੀਤ ਦੋਸਾਂਝ ਦੇ ਨਾਲ ‘ਜੋੜੀ’ ਫ਼ਿਲਮ ‘ਚ ਦਿਖਾਈ ਦੇਣਗੇ।

nimrat khaira image From instagram

ਹੋਰ ਪੜ੍ਹੋ : ਨਿਮਰਤ ਖਹਿਰਾ ਨੇ ਫ਼ਿਲਮ ‘ਜੋੜੀ’ ਦੀ ਝਲਕ ਕੀਤੀ ਸਾਂਝੀ, ਦਰਸ਼ਕਾਂ ਨੂੰ ਆ ਰਹੀ ਪਸੰਦ

ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਤੀਜਾ ਪੰਜਾਬ’ ਵੀ ਆਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅੰਬਰਦੀਪ ਅਤੇ ਨਿਰਮਲ ਰਿਸ਼ੀ ਦਿਖਾਈ ਦਿੱਤੇ ਸਨ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ । ਸੌਂਕਣ ਸੌਂਕਣੇ ਫ਼ਿਲਮ ਦੇ ਸੈੱਟ ਤੋਂ ਵੀ ਅਦਾਕਾਰਾ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੀ ਹੈ ।

nimrat khaira image From instagram

ਇਸ ਫ਼ਿਲਮ ‘ਚ ਉਸ ਦੇ ਨਾਲ ਨਿਰਮਲ ਰਿਸ਼ੀ, ਐਮੀ ਵਿਰਕ ਅਤੇ ਸਰਗੁਨ ਮਹਿਤਾ ਤੋਂ ਇਲਾਵਾ ਹੋਰ ਕਈ ਸਿਤਾਰੇ ਵੀ ਨਜ਼ਰ ਆਉਣਗੇ । ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਨਿਮਰਤ ਖਹਿਰਾ ਇਸ ਤੋਂ ਪਹਿਲਾਂ ਵੀ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਅਫਸਰ’ ਤੋਂ ਇਲਾਵਾ ਹੋਰ ਕਈ ਫ਼ਿਲਮਾਂ ਸ਼ਾਮਿਲ ਹਨ ।

 

View this post on Instagram

 

A post shared by NIMMO (@nimratkhairaofficial)

Related Post