ਨਿੰਜਾ ਤੇ ਗੁਰਲੇਜ਼ ਅਖ਼ਤਰ ਆਪਣੇ ਨਵੇਂ ਗੀਤ ‘Loaded’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਕੁਝ ਹੀ ਸਮੇਂ ‘ਚ ਗੀਤ ਦੇ ਵਿਊਜ਼ ਪਹੁੰਚੇ ਲੱਖਾਂ ‘ਚ, ਦੇਖੋ ਵੀਡੀਓ

By  Lajwinder kaur August 19th 2020 12:06 PM

ਪੰਜਾਬੀ ਗਾਇਕ ਨਿੰਜਾ ਜੋ ਕਿ ਕਾਫੀ ਸਮੇਂ ਬਾਅਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਲੋਡਡ (Loaded) ਟਾਈਟਲ ਹੇਠ ਰਿਲੀਜ਼ ਹੋਏ ਇਹ ਗੀਤ ਚੱਕਵੀਂ ਬੀਟ ਵਾਲਾ ਹੈ । ਜੋ ਸਭ ਨੂੰ ਨੱਚਣ ਦੇ ਲਈ ਮਜ਼ਬੂਰ ਕਰ ਰਿਹਾ ਹੈ । ਨਿੰਜਾ ਤੇ ਗੁਰਲੇਜ਼ ਅਖ਼ਤਰ ਹੋਰਾਂ ਨੇ ਇਸ ਗੀਤ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

 ਇਸ ਗੀਤ ਦੇ ਬੋਲ ਪਰਦੀਪ ਮਲਕ ਨੇ ਲਿਖੇ ਨੇ ਤੇ ਮਿਊਜ਼ਿਕ ਪ੍ਰੀਤ ਹੁੰਦਲ ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ FRAME SINGH ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ‘ਚ ਨਿੰਜਾ ਦੇ ਨਾਲ ਅਦਾਕਾਰੀ ਕਰਦੇ ਹੋਈ ਨਜ਼ਰ ਆ ਰਹੀ ਹੈ ਪੰਜਾਬੀ ਮਾਡਲ ਇਸ਼ਿਤਾ ਰਾਜ । ਇਸ ਗੀਤ ਨੂੰ Gringo Entertainments ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ  ਪੰਜਾਬੀ ਮਿਊਜ਼ਿਕ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ ।

Related Post