ਫ਼ਿਲਮ 'ਜ਼ਿੰਦਗੀ ਜ਼ਿੰਦਾਬਾਦ' ਦੇ ਸੈੱਟ ਤੋਂ ਨਿੰਜਾ ਤੇ ਮੈਂਡੀ ਤੱਖਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਫ਼ਿਲਮ 'ਜ਼ਿੰਦਗੀ ਜ਼ਿੰਦਾਬਾਦ' ਦੇ ਸੈੱਟ ਤੋਂ ਨਿੰਜਾ ਤੇ ਮੈਂਡੀ ਤੱਖਰ ਦੀਆਂ ਤਸਵੀਰਾਂ ਆਈਆਂ ਸਾਹਮਣੇ : ਅਦਾਕਾਰ ਅਤੇ ਗਾਇਕ ਨਿੰਜਾ ਆਪਣੀ ਆਉਣ ਵਾਲੀ ਫ਼ਿਲਮ 'ਜ਼ਿੰਦਗੀ ਜ਼ਿੰਦਾਬਾਦ' ਦੀ ਸ਼ੂਟਿੰਗ 'ਚ ਕਾਫੀ ਬਿਜ਼ੀ ਚੱਲ ਰਹੇ ਹਨ। ਮੈਂਡੀ ਤੱਖਰ ਨਾਲ ਲੀਡ ਰੋਲ ਨਿਭਾ ਰਹੇ ਨਿੰਜਾ ਨੇ ਹੁਣ ਫ਼ਿਲਮ ਦੇ ਸੈੱਟ ਤੋਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਸ 'ਚ ਮੈਂਡੀ ਤੇ ਨਿੰਜਾ ਦੀ ਜੋੜੀ ਨਜ਼ਰ ਆ ਰਹੀ ਹੈ। ਦੱਸ ਦਈਏ ਇਸ ਫ਼ਿਲਮ ਨਾਲ ਨਿੰਜਾ ਅਤੇ ਮੈਂਡੀ ਪਹਿਲੀ ਵਾਰ ਸਕਰੀਨ ਸਾਂਝੀ ਕਰਨ ਜਾ ਰਹੇ ਹਨ। ਜ਼ਿੰਦਗੀ ਜ਼ਿੰਦਾਬਾਦ ਫ਼ਿਲਮ ਪੱਤਰਕਾਰ ਅਤੇ ਲੇਖਕ ਮਿੰਟੂ ਗੁਰਸਰੀਆ ਦੀ ਜੀਵਨੀ 'ਤੇ ਫ਼ਿਲਮਾਈ ਜਾ ਰਹੀ ਹੈ।
View this post on Instagram
Zindgizindabaad? @prem.singh.sidhu @mandy.takhar #TeamKarma
ਹੋਰ ਵੇਖੋ : 1 ਸਾਲ ਦੀ ਇਹ ਬੱਚੀ ਤੈਰਾਕੀ 'ਚ ਵੱਡਿਆਂ ਨੂੰ ਵੀ ਦਿੰਦੀ ਹੈ ਮਾਤ, ਦੇਖੋ ਹੈਰਾਨ ਕਰਨ ਵਾਲਾ ਵੀਡੀਓ
ਪ੍ਰੇਮ ਸਿੰਘ ਸਿੱਧੂ ਦੇ ਨਿਰਦੇਸ਼ਨ 'ਚ ਬਣਾਈ ਜਾ ਰਹੀ ਇਸ ਫ਼ਿਲਮ 'ਚ ਨਿੰਜਾ ਅਤੇ ਮੈਂਡੀ ਤੋਂ ਇਲਾਵਾ ਸੁਖਦੀਪ ਸੁਖ,ਯਾਦ ਗਰੇਵਾਲ, ਸਰਦਾਰ ਸੋਹੀ, ਰਾਜੀਵ ਠਾਕੁਰ,ਅੰਮ੍ਰਿਤ ਐਂਬੀ,ਸੈਮਿਉਲ ਜੌਹਨ,ਅਨੀਤਾ ਮੀਤ, ਅਤੇ ਪੰਜਾਬੀ ਇੰਡਸਟਰੀ ਦੇ ਹੋਰ ਵੀ ਵੱਡੇ ਚਿਹਰੇ ਨਜ਼ਰ ਆਉਣ ਵਾਲੇ ਹਨ।ਫਿਲਮ ਦੇ ਪ੍ਰੋਡਿਊਸਰ ਰਿਤਿਕ ਬਾਂਸਲ,ਅਸ਼ੋਕ ਯਾਦਵ, ਮਨਦੀਪ ਸਿੰਘ ਮੰਨਾ, ਅਤੇ ਗੌਰਵ ਮਿੱਤਲ ਹਨ। ਦੱਸ ਦਈਏ ਨਿੰਜਾ ਦੀ ਇਹ ਫ਼ਿਲਮ 2 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।