ਇੱਕ ਹੋਰ ਨਵੀਂ ਪੰਜਾਬੀ ਫ਼ਿਲਮ ਦਾ ਹੋਇਆ ਐਲਾਨ, ਨਿੰਜਾ ਨੇ ਸਾਂਝੀ ਕੀਤੀ ਜਾਣਕਾਰੀ  

By  Rupinder Kaler August 21st 2019 01:49 PM

ਪਾਲੀਵੁੱਡ ਵਿੱਚ ਆਏ ਦਿਨ ਨਵੀਆਂ ਫ਼ਿਲਮਾਂ ਦਾ ਐਲਾਨ ਹੋ ਰਿਹਾ ਹੈ, ਹੁਣ ਇੱਕ ਹੋਰ ਫ਼ਿਲਮ ਦਾ ਐਲਾਨ ਹੋਇਆ ਹੈ । ਇਸ ਫ਼ਿਲਮ ਨੂੰ ਉਮੇਸ਼ ਕਰਮਾਵਾਲਾ ਪ੍ਰੋਡਿਊਸ ਕਰ ਰਹੇ ਹਨ ਜਦੋਂ ਕਿ ਫ਼ਿਲਮ ਦਾ ਨਿਰਦੇਸ਼ਨ ਵਿਕਰਮ ਥੋਰੀ ਕਰ ਰਹੇ ਹਨ । ਇਸ ਫ਼ਿਲਮ ਨੂੰ 'ਗੁੱਡ ਲੱਕ ਜੱਟਾ' ਟਾਈਟਲ ਹੇਠ ਬਣਾਇਆ ਜਾ ਰਿਹਾ ਹੈ । ਇਸ ਦੀ ਜਾਣਕਾਰੀ ਗਾਇਕ ਤੇ ਅਦਾਕਾਰ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਦਿੱਤੀ ਹੈ ।

https://www.instagram.com/p/B1DD4WcnIn3/

ਵਾਹਿਗੁਰੂ ਫ਼ਿਲਮਜ਼ ਦੇ ਬੈਨਰ ਹੇਠ ਬਣਨ ਵਾਲੀ ਇਸ ਫ਼ਿਲਮ ਵਿੱਚ ਨਿੰਜਾ ਤੇ ਰੁਬੀਨਾ ਬਾਜਵਾ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ । ਨਿੰਜਾ ਵੱਲੋਂ ਸ਼ੇਅਰ ਕੀਤੀ ਇਸ ਤਸਵੀਰ ਨੂੰ ਲੋਕ ਲਗਾਤਾਰ ਲਾਈਕ ਕਰ ਰਹੇ ਹਨ ਤੇ ਕਮੈਂਟ ਕਰ ਰਹੇ ਨੇ ।

https://www.instagram.com/p/B1atLW0nJSh/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਨਿੰਜਾ ਫ਼ਿਲਮ 'ਹਾਈ ਐਂਡ ਯਾਰੀਆਂ' ਵਿੱਚ ਨਜ਼ਰ ਆਏ ਸਨ । ਉਹਨਾਂ ਦੀ ਅਦਾਕਾਰੀ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਉਹਨਾਂ ਦੀ ਛੇਤੀ ਹੀ ਇੱਕ ਹੋਰ ਫ਼ਿਲਮ ਰਿਲੀਜ਼ ਹੋਣ ਵਾਲੀ ਹੈ ।

ਨਿੰਜਾ ਦੇ ਗਾਣਿਆਂ ਦੀ ਗੱਲ ਕੀਤੀ ਜਾਵੇ ਤਾਂ ਮਿਉਜ਼ਿਕ ਇੰਡਸਟਰੀ ਵਿੱਚ ਵੀ ਨਿੰਜਾ ਦਾ ਚੰਗਾ ਨਾਂਅ ਹੈ । ਉਹਨਾਂ ਨੇ ਇੱਕ ਤੋਂ ਬਾਅਦ ਇੱਕ ਕਈ ਹਿੱਟ ਗਾਣੇ ਦਿੱਤੇ ਹਨ ।

https://www.instagram.com/p/B02eycmH1Ia/

Related Post