ਨਿਸ਼ਾ ਬਾਨੋ ਨੇ ਆਪਣੀ ਭਤੀਜੀ ਦੇ ਨਾਲ ਤਸਵੀਰ ਪੋਸਟ ਕਰਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਭੂਆ-ਭਤੀਜੀ ਦਾ ਇਹ ਕਿਊਟ ਅੰਦਾਜ਼

By  Lajwinder kaur August 25th 2021 03:57 PM -- Updated: August 25th 2021 04:07 PM

ਪੰਜਾਬੀ ਗਾਇਕਾ ਤੇ ਅਦਾਕਾਰਾ ਨਿਸ਼ਾ ਬਾਨੋ (NISHA BANO) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਉਹ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੀ ਭਤੀਜੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਪਿਆਰੀ ਜਿਹੀ ਪੋਸਟ ਪਾਈ ਹੈ।

nisha bano nick zaildar Image Source: Instagram

ਹੋਰ  ਪੜ੍ਹੋ : ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪਰਿਵਾਰ ਦੇ ਨਾਲ ਸੁਮੰਦਰ ਦੇ ਕੰਢੇ ਘੁੰਮਦੇ ਨਜ਼ਰ ਆਏ ਗਾਇਕ ਹਰਭਜਨ ਮਾਨ

ਉਨ੍ਹਾਂ ਨੇ ਆਪਣੀ ਭਤੀਜੀ ਦੇ ਨਾਲ ਪਿਆਰੀ ਜਿਹੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ ਹੈਪੀ ਬਰਥਡੇਅ my sweet bhatezi @tavasumbano ???❤️❤️❤️ ਰੱਬ ਤੈਨੂੰ ਬਹੁਤ ਸਾਰੀਆਂ ਖੁਸ਼ੀਆ ਦੇਵੇ ਲੰਬੀਆਂ ਉਮਰਾਂ ਦੇਵੇ ???? ਭੂਆ ਲਵ ਯੂ ???’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਭੂਆ ਨਿਸ਼ਾ ਬਾਨੋ ਨੂੰ ਭਤੀਜੀ ਦੇ ਬਰਥਡੇਅ ਦੀਆਂ ਵਧਾਈਆਂ ਦੇ ਰਹੇ ਨੇ।

nisha banu wished his bhatezi happy birthday-min Image Source: Instagram

ਹੋਰ  ਪੜ੍ਹੋ : ਗਾਇਕ ਜੌਰਡਨ ਸੰਧੂ ਨੇ ਘਰ ‘ਚ ਰਖਵਾਇਆ ਪਾਠ, ਤਸਵੀਰ ਸ਼ੇਅਰ ਕਰਕੇ ‘ਵਾਹਿਗੁਰੂ ਜੀ’ ਦਾ ਅਦਾ ਕੀਤਾ ਸ਼ੁਕਰਾਨਾ

ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਅਦਾਕਾਰੀ ਦੇ ਨਾਲ ਨਾਲ ਉਹ ਪੰਜਾਬੀ ਗੀਤ ਵੀ ਗਾੳਂਦੀ ਹੈ ਅਤੇ ਗਾਇਕੀ ਦੇ ਖੇਤਰ ‘ਚ ਵੀ ਉਨ੍ਹਾਂ ਦਾ ਚੰਗਾ ਨਾਂਅ ਹੈ । ਉਨ੍ਹਾਂ ਬਤੌਰ ਅਦਾਕਾਰਾ ਆਪਣਾ ਕਰੀਅਰ ਦੀ ਸ਼ੁਰੂਆਤ ਕੀਤੀ ।ਬਾਅਦ ਚ ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਣ ਚ ਕਾਮਯਾਬ ਰਹੀ ਹੈ।

 

View this post on Instagram

 

A post shared by NISHA BANO ( ਨਿਸ਼ਾ ਬਾਨੋ ) (@nishabano)

Related Post