ਲੀਚੀ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ ਇਸ ਦੇ ਹੋਰ ਵੀ ਕਈ ਫਾਇਦੇ ਹੁੰਦੇ ਹਨ

By  Rupinder Kaler May 19th 2021 05:00 PM -- Updated: May 19th 2021 06:40 PM

ਲੀਚੀ ‘ਚ ਵਿਟਾਮਿਨ ਏ, ਬੀ, ਸੀ, ਕੈਲਸ਼ੀਅਮ, ਫਾਈਬਰ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਸਿਹਤ ਅਤੇ ਸਕਿਨ ਲਈ ਲਾਭਕਾਰੀ ਮੰਨਿਆ ਜਾਂਦਾ ਹੈ। ਲੀਚੀ ‘ਚ ਵਿਟਾਮਿਨ ਸੀ, ਰਿਬੋਫਲੇਵਿਨ, ਫੋਲੇਟ, ਨਿਆਸੀਨ ਅਤੇ ਬੀਟਾ ਕੈਰੋਟੀਨ ਆਦਿ ਤੱਤ ਹੁੰਦੇ ਹਨ ਇਸ ਨੂੰ ਖਾਣ ਨਾਲ ਇਮਿਊਨਟੀ ਮਜ਼ਬੂਤ ਹੁੰਦੀ ਹੈ। ਲੀਚੀ ਪੋਟਾਸ਼ੀਅਮ ਅਤੇ ਸੋਡੀਅਮ ਤੱਤ ਨਾਲ ਭਰਪੂਰ ਹੁੰਦੀ ਹੈ।

 

ਹੋਰ ਪੜ੍ਹੋ :

ਨਵਾਜ਼ੁਦੀਨ ਸਿੱਦੀਕੀ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਹੋਈ ਫ਼ਿਲਮੀ ਕਰੀਅਰ ਦੀ ਸ਼ੁਰੂਆਤ

ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਮਦਦ ਮਿਲਦੀ ਹੈ। ਇਸ ਲਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਲੀਚੀ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਲੀਚੀ ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਘੱਟ ਹੁੰਦੀ ਹੈ। ਅਜਿਹੇ ‘ਚ ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ।ਇਸ ਤਰ੍ਹਾਂ ਆਪਣੇ ਵੱਧਦੇ ਭਾਰ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਸ ਨੂੰ ਆਪਣੀ ਡੇਲੀ ਡਾਈਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਵਿਟਾਮਿਨ, ਕੈਲਸ਼ੀਅਮ, ਆਇਰਨ, ਫਾਈਟੋ ਕੈਮੀਕਲਜ਼ ਆਦਿ ਹੁੰਦੇ ਹਨ।

ਉੱਥੇ ਹੀ ਇਸ ‘ਚ ਐਂਟੀ-ਆਕਸੀਡੈਂਟ, ਐਂਟੀ-ਨਿਓਪਲਾਸਟਿਕ ਗੁਣ ਹੁੰਦੇ ਹਨ। ਨਿਯਮਤ ਤੌਰ ‘ਤੇ ਲੀਚੀ ਦਾ ਸੇਵਨ ਕਰਨਾ ਲਾਭਦਾਇਕ ਹੁੰਦਾ ਹੈ। ਪਾਣੀ ਅਤੇ ਹੋਰ ਜ਼ਰੂਰੀ ਤੱਤ ਇਸ ‘ਚ ਜ਼ਿਆਦਾ ਮਾਤਰਾ ‘ਚ ਪਾਏ ਜਾਂਦੇ ਹਨ। ਅਜਿਹੇ ‘ਚ ਇਸਦੇ ਸੇਵਨ ਨਾਲ ਸਰੀਰ ‘ਚ ਪਾਣੀ ਦੀ ਕਮੀ ਦੂਰ ਹੁੰਦੀ ਹੈ। ਉੱਥੇ ਹੀ ਗਰਮੀਆਂ ‘ਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚਾਅ ਰਹਿੰਦਾ ਹੈ। ਲੀਚੀ ‘ਚ ਫਾਈਬਰ ਜ਼ਿਆਦਾ ਹੁੰਦਾ ਹੈ।

Related Post