ਨਵੇਂ ਸਾਲ ਦੇ ਮੌਕੇ ‘ਤੇ ਹਰਭਜਨ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਿਵਾਰ ਦੇ ਨਾਲ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder January 3rd 2022 11:35 AM

ਨਵੇਂ ਸਾਲ ਦਾ ਸੁਆਗਤ ਹਰ ਕਿਸੇ ਨੇ ਆਪੋ ਆਪਣੇ ਤਰੀਕੇ ਦੇ ਨਾਲ ਕੀਤਾ । ਬਾਲੀਵੁੱਡ ਦੀਆਂ ਕਈ ਸੈਲੇਬ੍ਰੇਟੀਜ਼ ਜਿੱਥੇ ਵਿਦੇਸ਼ ‘ਚ ਜਾ ਕੇ ਨਵੇਂ ਸਾਲ ਦਾ ਸੁਆਗਤ ਕਰਦੀਆਂ ਨਜ਼ਰ ਆਈਆਂ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਨਵੇਂ ਸਾਲ ਦਾ ਸੁਆਗਤ ਗੁਰੂ ਘਰ ‘ਚ ਨਤਮਸਤਕ ਹੋ ਕੇ ਕੀਤਾ । ਗਾਇਕ ਅਤੇ ਅਦਾਕਾਰ ਹਰਭਜਨ ਮਾਨ (Harbhajan Mann) ਵੀ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਦੇ ਦਰਸ਼ਨਾਂ ਦੇ ਲਈ ਪੁੱਜੇ । ਹਰਭਜਨ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਇਸ ਮੌਕੇ ਉਨ੍ਹਾਂ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Harbhajan Mann image From instagram

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮਿਲ ਕੇ ਸਟੇਜ ‘ਤੇ ਹੀ ਰੋਣ ਲੱਗ ਪਏ ਅਦਾਕਾਰ ਰਣਵੀਰ ਸਿੰਘ, ਤਸਵੀਰਾਂ ਹੋ ਰਹੀਆਂ ਵਾਇਰਲ

ਇਸ ਵੀਡੀਓ ‘ਚ ਹਰਭਜਨ ਮਾਨ ਆਪਣੇ ਦੋਵਾਂ ਬੇਟਿਆਂ ਦੇ ਨਾਲ ਨਜ਼ਰ ਆ ਰਹੇ ਹਨ। ਗਾਇਕ ਨੇ ਗੁਰੂ ਘਰ ‘ਚ ਜਾ ਕੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਵੀ ਕੀਤੀ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Harbhajan Mann image From instagram

ਗੀਤਾਂ ਦੇ ਨਾਲ–ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਲਦ ਹੀ ਉਹ ਆਪਣੀ ਫ਼ਿਲਮ ‘ਪੀ.ਆਰ.’ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਣਗੇ । ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ । ਪ੍ਰਸ਼ੰਸਕਾਂ ਨੂੰ ਵੀ ਉਨ੍ਹਾਂ ਦੇ ਗੀਤਾਂ ਅਤੇ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ । ਉਨ੍ਹਾਂ ਦਾ ਵੱਡਾ ਬੇਟਾ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਕਾਮਯਾਬੀ ਦੇ ਝੰਡੇ ਗੱਡ ਰਿਹਾ ਹੈ ਅਤੇ ਹੁਣ ਤੱਕ ਉੇਸ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ।

 

View this post on Instagram

 

A post shared by Harbhajan Mann (@harbhajanmannofficial)

Related Post