ਦੇਖੋ ਵੀਡੀਓ : ਦਰਸ਼ਕਾਂ ਨੂੰ ਭੰਗੜੇ ਪਵਾ ਰਹੇ ਨੇ ਪਰਮੀਸ਼ ਵਰਮਾ ਆਪਣੇ ਨਵੇਂ ਗੀਤ ‘Shadgi’ ਦੇ ਨਾਲ, ਸੋਸ਼ਲ ਮੀਡੀਆ ‘ਤੇ ਛਾਇਆ ਗੀਤ
Lajwinder kaur
November 6th 2020 04:07 PM --
Updated:
November 9th 2020 11:38 AM
ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਜੀ ਹਾਂ ਉਹ 'ਛੱਡਗੀ' (Shadgi) ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ ।
ਇਸ ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । Parv Dandona ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਗਾਣੇ ‘ਚ ਪਰਮੀਸ਼ ਵਰਮਾ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ । Gringo Entertainments ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਪਰਮੀਸ਼ ਵਰਮਾ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਗਾਇਕੀ ਦੇ ਨਾਲ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ।

ਹੋਰ ਪੜ੍ਹੋ :