ਪਰਮੀਸ਼ ਵਰਮਾ ਨੇ ਆਪਣੇ ਬਾਪੂ ਜੀ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

By  Shaminder April 6th 2022 01:04 PM

ਪਰਮੀਸ਼ ਵਰਮਾ (Parmish Verma)  ਨੇ ਆਪਣੇ ਪਿਤਾ (Father) ਸਤੀਸ਼ ਵਰਮਾ ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਪਰਮੀਸ਼ ਆਪਣੇ ਪਿਤਾ ਦੀ ਗੋੋਦ ‘ਚ ਲੱਤਾਂ ਰੱਖ ਕੇ ਬੈਠੇ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਉਹ ਪਿਆਰ ਦੇ ਨਾਲ ਆਪਣੇ ਪਿਤਾ ਜੀ ਦੀ ਗੱਲ੍ਹ ਪੁੱਟਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਪਿਉ ਪੁੱਤਰ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਪਿਉ ਪੁੱਤਰ ਦੀ ਇਸ ਜੋੜੀ ‘ਤੇ ਕਮੈਂਟਸ ਕਰ ਰਹੇ ਹਨ ।ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਇਹ ਫ਼ਿਲਮ ਇਸੇ ਮਹੀਨੇ 22 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

Parmish

ਹੋਰ ਪੜ੍ਹੋ :  ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ, ਸੁਨੰਦਾ ਸ਼ਰਮਾ ਅਤੇ ਸਤਿੰਦਰ ਸੱਤੀ ਨੇ ਖੂਬ ਕੀਤੀ ਵਿਆਹ ‘ਚ ਮਸਤੀ, ਵੀਡੀਓ ਹੋ ਰਿਹਾ ਵਾਇਰਲ

ਇਸ ਫ਼ਿਲਮ ‘ਚ ਪਰਮੀਸ਼ ਵਰਮਾ ਦੇ ਪਿਤਾ ਜੀ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ । ਇਸ ਫ਼ਿਲਮ ਨੂੰ ਲੈ ਕੇ ਅਦਾਕਾਰ ਦੇ ਪ੍ਰਸ਼ੰਸਕ ਵੀ ਕਾਫੀ ਐਕਸਾਈਟਿਡ ਨੇ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ । ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਫ਼ਿਲਮਾਂ ਦੇ ਨਾਲ ਨਾਲ ਗਾਇਕੀ ਦੇ ਖੇਤਰ ‘ਚ ਵੀ ਸਰਗਰਮ ਹਨ ।

Parmish Verma

ਹੁਣ ਤੱਕ ਉਹ ਕਈ ਹਿੱਟ ਗੀਤ ਗਾ ਚੁੱਕੇ ਹਨ । ਉਨ੍ਹਾਂ ਦੇ ਪਿਤਾ ਜੀ ਪੰਜਾਬੀ ਯੂਨੀਵਰਸਿਟੀ ‘ਚ ਪ੍ਰੋਫੈਸਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਰਹਿ ਚੁੱਕੇ ਹਨ ।ਗਾਇਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਦਾ ਕੁਝ ਮਹੀਨੇ ਪਹਿਲਾਂ ਹੀ ਗੀਤ ਗਰੇਵਾਲ ਦੇ ਨਾਲ ਵਿਆਹ ਹੋਇਆ ਹੈ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ ।ਪਰਮੀਸ਼ ਵਰਮਾ ਬਤੌਰ ਮਾਡਲ, ਅਦਾਕਾਰ ਅਤੇ ਗਾਇਕ ਕੰਮ ਕਰ ਰਹੇ ਹਨ ਅਤੇ ਇੱਕ ਤੋਂ ਬਾਅਦ ਕਈ ਗੀਤ ਦਿੰਦੇ ਆ ਰਹੇ ਹਨ ।

 

View this post on Instagram

 

A post shared by ??????? ????? (@parmishverma)

Related Post