ਦੇਖੋ ਵੀਡੀਓ : ਪਰਮੀਸ਼ ਵਰਮਾ ਦੇ ਆਉਣ ਵਾਲੇ ਗੀਤ ‘SHADGI’ ਦਾ ਟੀਜ਼ਰ ਹੋਇਆ ਰਿਲੀਜ਼, ਛਾਇਆ ਟਰੈਂਡਿੰਗ ‘ਚ

By  Lajwinder kaur November 3rd 2020 02:19 PM -- Updated: November 3rd 2020 02:23 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੌਰ ਨਾਲ ਛੜਾ ਸਿੰਗਰ ਪਰਮੀਸ਼ ਵਰਮਾ ਬਹੁਤ ਜਲਦ ਆਪਣਾ ਨਵਾਂ ਸਿੰਗਲ ਟਰੈਕ ‘ਛੱਡਗੀ’(Shadgi) ਲੈ ਕੇ ਆ ਰਹੇ ਨੇ । ਦਰਸ਼ਕਾਂ ਦੀ ਉਤਸੁਕਤਾ ਨੂੰ ਵਧਾਉਂਦੇ ਹੋਏ ਗਾਣੇ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ   shadgi poster of parmish verma

ਹੋਰ ਪੜ੍ਹੋ : ਨਿਮਰਤ ਖਹਿਰਾ ਨੇ ‘ਕਜਰਾ ਮੁਹੱਬਤ ਵਾਲਾ’ ਗੀਤ ‘ਤੇ ਬਣਾਇਆ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਹੀਆਂ ਨੇ ਗਾਇਕਾ ਦੀ ਦਿਲਕਸ਼ ਅਦਾਵਾਂ

ਇਸ ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । Parv Dandona ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਗਾਣੇ ਦੇ ਟੀਜ਼ਰ ਨੂੰ  Gringo Entertainments ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਰਕੇ ਟਰੈਂਡਿੰਗ ‘ਚ ਚੱਲ ਰਿਹਾ ਹੈ ।

shadgi official teaser on trending

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਸਰਗਰਮ ਨੇ ।

parmish verma instagram post

 

 

Related Post