ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ, ਸੁਨੰਦਾ ਸ਼ਰਮਾ ਅਤੇ ਸਤਿੰਦਰ ਸੱਤੀ ਨੇ ਖੂਬ ਕੀਤੀ ਵਿਆਹ ‘ਚ ਮਸਤੀ, ਵੀਡੀਓ ਹੋ ਰਿਹਾ ਵਾਇਰਲ

By  Shaminder January 10th 2022 01:13 PM

ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਦੀ ਪਤਨੀ  (Wife) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ਗੀਤ ਗਰੇਵਾਲ ਸੁਨੰਦਾ ਸ਼ਰਮਾ (Sunanda Sharma) ਅਤੇ ਸਤਿੰਦਰ ਸੱਤੀ (Satinder Satti) ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਿੰਨੋਂ ਜਣੀਆਂ ਗੱਪਾਂ ਮਾਰਦੀਆਂ ਨਜ਼ਰ ਆ ਰਹੀਆਂ ਹਨ । ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।

geet grewal- image From instagram

ਹੋਰ ਪੜ੍ਹੋ : ਸੰਨੀ ਦਿਓਲ ਮਨਾਲੀ ‘ਚ ਸਨੋ ਫਾਲ ਦਾ ਉਠਾ ਰਹੇ ਅਨੰਦ, ਤਸਵੀਰਾਂ ‘ਤੇ ਪਿਤਾ ਧਰਮਿੰਦਰ ਨੇ ਵੀ ਕੀਤਾ ਕਮੈਂਟ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਤਿੰਨੋਂ ਜਣੀਆਂ ਖੂਬ ਹਾਸਾ ਮਜ਼ਾਕ ਕਰ ਰਹੀਆਂ ਹਨ ।ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਤੇ ਹਰ ਕੋਈ ਆਪੋ ਆਪਣਾ ਪ੍ਰਤੀਕਰਮ ਦੇ ਰਿਹਾ ਹੈ । ਦੱਸ ਦਈਏ ਕਿ ਬੀਤੇ ਦਿਨੀਂ ਗਿੱਪੀ ਗਰੇਵਾਲ ਦੀ ਭਤੀਜੀ ਦਾ ਵਿਆਹ ਹੋਇਆ ਸੀ ।

Geet Grewal And Sunanda Sharma image From instagram

ਹੋ ਸਕਦਾ ਹੈ ਕਿ ਇਹ ਤਿੰਨੋ ਜਣੀਆਂ ਇਸੇ ਵਿਆਹ ‘ਚ ਇੱਕਠੀਆਂ ਹੋਈਆਂ ਹੋਣ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਗੀਤ ਗਰੇਵਾਲ ਅਤੇ ਪਰਮੀਸ਼ ਵਰਮਾ ਦਾ ਵਿਆਹ ਅਕਤੂਬਰ ‘ਚ ਹੋਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਪਰਮੀਸ਼ ਵਰਮਾ ਨੇ ਵੀ ਕਈ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਗੀਤ ਗਰੇਵਾਲ ਅਤੇ ਪਰਮੀਸ਼ ਵਰਮਾ ਦੀ ਲਵ ਮੈਰਿਜ ਹੋਈ ਹੈ ਅਤੇ ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਵਿਆਹ ਦੀ ਰਿਸੈਪਸ਼ਨ ਪਾਰਟੀ ਦਿੱਤੀ ਸੀ । ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਨਾਮ ਕਮਾਇਆ ਹੈ ।

 

View this post on Instagram

 

A post shared by Instant Pollywood (@instantpollywood)

Related Post