ਨਾਸ਼ਪਾਤੀ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਕਰਦੇ ਹਨ ਮਦਦ
Rupinder Kaler
August 5th 2021 04:56 PM
ਨਾਸ਼ਪਾਤੀ ਵਿੱਚ ਵਿਟਾਮਿਨ-ਸੀ, ਫਲੇਵੋਨੋਇਡਸ, ਪ੍ਰੋਟੀਨ, ਕੈਲਸ਼ੀਅਮ, ਆਇਰਨ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਹੁੰਦੇ ਹਨ। ਨਾਸ਼ਪਾਤੀ ਵਿੱਚ ਮੌਜੂਦ ਪੌਸ਼ਟਿਕ ਤੱਤ ਸਰੀਰ ਵਿੱਚ ਗਲੂਕੋਜ਼ ਦੀ ਮਾਤਰਾ ਨੂੰ ਨਿਯੰਤਰਿਤ ਕਰਨ ਵਿੱਚ ਸਹਾਇਤਾ ਕਰਦੇ ਹਨ। ਅਜਿਹੀ ਸਥਿਤੀ ਵਿੱਚ, ਸ਼ੂਗਰ ਦੇ ਮਰੀਜ਼ ਬਿਨਾਂ ਕਿਸੇ ਸਮੱਸਿਆ ਦੇ ਇਸਦਾ ਸੇਵਨ ਕਰ ਸਕਦੇ ਹਨ। ਨਾਸ਼ਪਾਤੀ ਵਿਟਾਮਿਨ ਸੀ, ਹੋਰ ਪੌਸ਼ਟਿਕ ਤੱਤ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦਾ ਹੈ।