ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਸੋਸ਼ਲ ਮੀਡੀਆ ‘ਤੇ ਹੋ ਰਹੀਆਂ ਵਾਇਰਲ

By  Shaminder May 19th 2020 04:03 PM -- Updated: May 19th 2020 04:09 PM

ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਧੀ ਦਾ ਬਹੁਤ ਹੀ ਕਿਊਟ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਕੁਲਵਿੰਦਰ ਬਿੱਲਾ ਆਪਣੀ ਧੀ ਦੀਆਂ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ 'ਚ ਲਗਾਤਾਰ ਸਰਗਰਮ ਹਨ ।

https://www.instagram.com/p/CAXGAiKFhh7/

ਉਨ੍ਹਾਂ ਨੇ ਨਾਂ ਸਿਰਫ਼ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ ਬਲਕਿ ਪਾਲੀਵੁੱਡ 'ਚ ਵੀ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ । ਹੁਣ ਤੱਕ ਉਹ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਹਨ । ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜੀਵਨ ਬਾਰੇ ਦੱਸਾਂਗੇ ।

https://www.instagram.com/p/B-eskPMlj13/

ਉਨ੍ਹਾਂ ਦਾ ਪਹਿਲਾ ਗਾਣਾ ਆਇਆ ਸੀ "ਕੀ ਹੋਇਆ ਜੇ ਮੇਰਾ ਸੱਜਣ ਕਾਲਾ", 'ਮੇਰਾ ਦੇਸ਼ ਹੋਵੇ ਪੰਜਾਬ' ਹਿੱਟ ਹੋਇਆ ਸੀ । ਕੁਲਵਿੰਦਰ ਬਿੱਲਾ ਦਾ ਜਨਮ ਸਰਦਾਰ ਮੱਘਰ ਸਿੰਘ ਦੇ ਘਰ ਮਾਨਸਾ 'ਚ ਹੋਇਆ । ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਉਨ੍ਹਾਂ ਦਾ ਪੂਰਾ ਨਾਂਅ  ਕੁਲਵਿੰਦਰ ਸਿੰਘ ਜੱਸੜ ਹੈ, ਉਨ੍ਹਾਂ ਨੇ ਬੀਏ ਅਤੇ ਮਿਊਜ਼ਿਕ 'ਚ ਐੱਮ .ਏ.  ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚੋਂ ਕੀਤੀ ਹੋਈ ਹੈ।

Related Post