ਅਦਾਕਾਰਾ ਰੁਪਿੰਦਰ ਰੂਪੀ ਨੇ ਪਤੀ ਭੁਪਿੰਦਰ ਬਰਨਾਲਾ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼

ਅਦਾਕਾਰਾ ਰੁਪਿੰਦਰ ਰੂਪੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਅਦਾਕਾਰਾ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਰੁਬਰੂ ਹੁੰਦੀ ਰਹਿੰਦੀ ਹੈ ਅਤੇ ਹੁਣ ਉਸ ਨੇ ਆਪਣੇ ਪਤੀ ਭੁਪਿੰਦਰ ਬਰਨਾਲਾ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ ।

By  Shaminder August 14th 2023 11:31 AM

ਅਦਾਕਾਰਾ ਰੁਪਿੰਦਰ ਰੂਪੀ (Rupinder Rupi) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ  ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਅਦਾਕਾਰਾ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਰੁਬਰੂ ਹੁੰਦੀ ਰਹਿੰਦੀ ਹੈ ਅਤੇ ਹੁਣ ਉਸ ਨੇ ਆਪਣੇ ਪਤੀ ਭੁਪਿੰਦਰ ਬਰਨਾਲਾ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ ।


ਹੋਰ ਪੜ੍ਹੋ : ਹਿਨਾ ਖ਼ਾਨ ਦੀ ਪੰਜਾਬੀ ਇੰਡਸਟਰੀ ‘ਚ ਐਂਟਰੀ, ਇਸ ਤੋਂ ਪਹਿਲਾਂ ਵੀ ਕਈ ਹੀਰੋਇਨਾਂ ਕਰ ਚੁੱਕੀਆਂ ਹਨ ਪੰਜਾਬੀ ਫ਼ਿਲਮਾਂ ‘ਚ ਕੰਮ

ਜਿਸ ‘ਚ ਅਦਾਕਾਰਾ ਕਿਸੇ ਜਗ੍ਹਾ ‘ਤੇ ਘੁੰਮਣ ਗਈ ਹੋਈ ਹੈ ਅਤੇ ਬੜੀ ਨੀਝ ਦੇ ਨਾਲ ਇਸ ਜਗ੍ਹਾ ਨੂੰ ਵੇਖਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।ਭੁਪਿੰਦਰ ਬਰਨਾਲਾ ਵੀ ਇੱਕ ਵਧੀਆ ਅਦਾਕਾਰ ਹਨ ਅਤੇ ਹੁਣ ਤੱਕ ਕਈ ਪ੍ਰੋਜੈਕਟ ‘ਚ ਨਜ਼ਰ ਆ ਚੁੱਕਿਆ ਹੈ ।


View this post on Instagram

A post shared by Rupinder Kaur (@officialrupinderrupi)


ਰੁਪਿੰਦਰ ਰੂਪੀ ਦਾ ਵਰਕ ਫਰੰਟ 

ਰੁਪਿੰਦਰ ਰੂਪੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ‘ਗੋਡੇ ਗੋਡੇ ਚਾਅ’, ‘ਬਾਜਰੇ ਦਾ ਸਿੱਟਾ’, ‘ਕਲੀ ਜੋਟਾ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।


ਜਲਦ ਹੀ ਅਦਾਕਾਰਾ ਦੀਆਂ ਕਈ ਫ਼ਿਲਮਾਂ ਆਉਣ ਵਾਲੇ ਮਹੀਨਿਆਂ ਦੇ ਦੌਰਾਨ ਤੁਹਾਨੂੰ ਵੇਖਣ ਨੂੰ ਮਿਲਣਗੀਆਂ । ਜਿਸ ‘ਚ ‘ਬੂਹੇ ਬਾਰੀਆਂ’, ‘ਬਿਨ੍ਹਾਂ ਬੈਂਡ ਚੱਲ ਇੰਗਲੈਂਡ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।   





Related Post