ਪਿਤਾ ਦੇ ਦਿਹਾਂਤ ਤੋਂ ਬਾਅਦ ਸੁਨੰਦਾ ਸ਼ਰਮਾ ਨੇ ਪਹਿਲੀ ਪੋਸਟ ਕੀਤੀ ਸਾਂਝੀ, ਕਿਹਾ ‘ਦੂਰ ਤੱਕ ਵੇਖਦੇ ਵੇਖਦੇ ਬਹੁਤ ਕੁਝ…’

ਸੁਨੰਦਾ ਸ਼ਰਮਾ ਨੇ ਆਪਣੇ ਪਿਤਾ ਦੇ ਦਿਹਾਂਤ ਤੋਂ ਬਾਅਦ ਪਹਿਲੀ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਸ ਨੇ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਸਾਂਝਾ ਕਰਨ ਦੀ ਕੋਸ਼ਿਸ਼ ਕੀਤੀ ਹੈ ।

By  Shaminder March 17th 2023 03:48 PM

ਸੁਨੰਦਾ ਸ਼ਰਮਾ (Sunanda Sharma) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ । ਪਰ ਪਿਛਲੇ ਕੁਝ ਦਿਨਾਂ ਤੋਂ ਉਹ ਪ੍ਰੇਸ਼ਾਨ ਚੱਲ ਰਹੀ ਹੈ । ਕਿਉਂਕਿ ਬੀਤੇ ਦਿਨੀਂ ਗਾਇਕਾ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ । ਜਿਸ ਨੂੰ ਲੈ ਕੇ ਉਸ ਨੇ ਅੱਠ ਮਾਰਚ ਨੂੰ ਇੱਕ ਪੋਸਟ ਸਾਂਝੀ ਕਰਕੇ ਜਾਣਕਾਰੀ ਵੀ ਸਾਂਝੀ ਕੀਤੀ ਸੀ । ਪਿਤਾ ਦੇ ਦਿਹਾਂਤ ਤੋਂ ਕਈ ਦਿਨਾਂ ਬਾਅਦ ਉਸ ਨੇ ਮੁੜ ਤੋਂ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਇਸ ਦੇ ਨਾਲ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ ‘ਦੂਰ ਤੱਕ ਦੇਖਦੇ ਦੇਖਦੇ, ਬਹੁਤ ਕੁਝ ਨੇੜੇ ਦੀ ਲੰਘ ਜਾਂਦਾ ਏ’। 


ਹੋਰ ਪੜ੍ਹੋ : ਸਵਰਾ ਭਾਸਕਰ ਦੀ ਵੈਡਿੰਗ ਰਿਸੈਪਸ਼ਨ ‘ਚ ਰਾਹੁਲ ਗਾਂਧੀ, ਜਯਾ ਬੱਚਨ ਸਣੇ ਕਈ ਸਿਤਾਰਿਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤਾ ਰਿਐਕਸ਼ਨ 

ਕਈ ਦਿਨਾਂ ਬਾਅਦ ਸੁਨੰਦਾ ਵੱਲੋਂ ਇਹ ਪੋਸਟ ਸ਼ੇਅਰ ਕੀਤੀ ਗਈ ਹੈ । ਜਿਸ ਕਾਰਨ ਪ੍ਰਸ਼ੰਸਕਾਂ ਨੇ ਵੀ ਇਸ ‘ਤੇ ਰਿਐਕਸ਼ਨ ਦਿੱਤੇ ਹਨ । ਇਸ ਤੋਂ ਇਲਾਵਾ ਕਈ ਸੈਲੀਬ੍ਰੇਟੀਜ਼ ਨੇ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੱਤਾ ਹੈ ।


ਹੋਰ ਪੜ੍ਹੋ : ਕੁਲਵਿੰਦਰ ਬਿੱਲਾ, ਨੀਰੂ ਬਾਜਵਾ ਸਣੇ ਫ਼ਿਲਮ ‘ਚੱਲ ਜਿੰਦੀਏ’ ਦੀ ਸਟਾਰ ਕਾਸਟ ਪਹੁੰਚੀ ਹਰਿਮੰਦਰ ਸਾਹਿਬ, ਫ਼ਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਅਦਾਕਾਰਾ ਨੀਰੂ ਬਾਜਵਾ ਨੇ ਦਿਲ ਦਾ ਇਮੋਜੀ ਪੋਸਟ ਕੀਤਾ ਹੈ, ਜਦੋਂਕਿ ਅਦਾਕਾਰਾ ਗੌਹਰ ਖ਼ਾਨ ਨੇ ਲਿਖਿਆ ‘ਆਰ ਯੂ ਓਕੇ ਡੀਅਰ’ । ਇਸ ਦੇ ਨਾਲ ਹੀ ਪ੍ਰਸ਼ੰਸ਼ਕਾਂ ਨੇ ਵੀ ਇਸ ਪੋਸਟ ‘ਤੇ ਆਪੋ ਆਪਣੀ ਪ੍ਰਤੀਕਿਰਿਆ ਦਿੱਤੀ ਹੈ । 


ਸੁਨੰਦਾ ਸ਼ਰਮਾ ਨੇ ਦਿੱਤੇ ਕਈ ਹਿੱਟ ਗੀਤ 

ਸੁਨੰਦਾ ਸ਼ਰਮਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਬੁਲੈਟ ਤਾਂ ਰੱਖਿਆ ਪਟਾਕੇ ਪਾਉਣ ਨੂੰ’, ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ, ਜਾਨੀ ਤੇਰਾ ਨਾਮ, ਚੋਰੀ ਚੋਰੀ ਤੱਕਣਾ ਪਿਆ ਸਣੇ ਕਈ ਗੀਤ ਉਨ੍ਹਾਂ ਦੀ ਹਿੱਟ ਲਿਸਟ ‘ਚ ਸ਼ਾਮਿਲ ਹਨ । 







Related Post