'ਜੱਟ ਨੂੰ ਚੁੜੇਲ ਟੱਕਰੀ' ਦੀ ਕਾਮਯਾਬੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ ਸਰਗੁਨ ਮਹਿਤਾ, ਤਸਵੀਰਾਂ ਆਈਆਂ ਸਾਹਮਣੇ
ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਸੰਗਤਾਂ ਦੇਸ਼ ਵਿਦੇਸ਼ ਤੋਂ ਦਰਬਾਰ ਸਾਹਿਬ ਵਿੱਚ ਮੱਥਾ ਟੇਕਦੀਆਂ ਹਨ। ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫਿਲਮਾਂ ਦੀ ਕਾਮਯਾਬੀ ਦੇ ਲਈ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ ਹੀ ਅਦਾਕਾਰਾ ਸਰਗੁਨ ਮਹਿਤਾ (Sargun Mehta) ਆਪਣੀ ਨਵੀਂ ਫਿਲਮ 'ਜੱਟ ਨੂੰ ਚੁੜੇਲ ਟੱਕਰੀ' (Jatt Nu Chudial Takri) ਦੀ ਕਾਮਯਾਬੀ ਤੋਂ ਬਾਅਦ ਦਰਬਾਰ ਸਾਹਿਬ (Sachkhand Sri Harmandir Sahib) ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੀ ਅਤੇ ਉਹਨਾਂ ਵੱਲੋਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ਗਿਆ।
/ptc-punjabi/media/media_files/PqvByQkmjcjXx1t7Wcgz.jpg)
ਹੋਰ ਪੜ੍ਹੋ : ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਵੇਖੋ ਉਨ੍ਹਾਂ ਦੀਆਂ ਅਣਵੇਖੀਆਂ ਤਸਵੀਰਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਾ ਉਹਨਾਂ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਉਹਨਾਂ ਦੀ ਪ੍ਰੋਡਕਸ਼ਨ ਹੇਠ ਬਣੀ ਫਿਲਮ "ਜੱਟ ਨੂੰ ਚੁੜੇਲ ਟੱਕਰੀ" ਨੂੰ ਦਰਸ਼ਕਾਂ ਨੇ ਬਹੁਤ ਸਾਰਾ ਪਿਆਰ ਦਿੱਤਾ ਹੈ ਅਤੇ ਉਹ ਫਿਲਮ ਸੁਪਰ ਡੁਪਰ ਹਿੱਟ ਜਾ ਰਹੀ ਹੈ ਜਿਸ ਦੀ ਕਾਮਯਾਬੀ ਦੇ ਲਈ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੀ ਹੈ।
/ptc-punjabi/media/media_files/YHef2aKHGHbHEg5Qcwxz.jpg)
ਹੋਰ ਪੜ੍ਹੋ : ਸੋਨੀਆ ਮਾਨ ਦੀਆਂ ਦੁਲਹਨ ਦੇ ਲਿਬਾਸ ‘ਚ ਤਸਵੀਰਾਂ ਵਾਇਰਲ, ਖੂਬਸੂਰਤੀ ਨੇ ਕਰਵਾਈ ਅੱਤ
ਦੱਸ ਦਈਏ ਕਿ ‘ਜੱਟ ਨੂੰ ਚੁੜੇਲ ਟੱਕਰੀ’ ਫ਼ਿਲਮ ਸਿਨੇਮਾਂ ਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ ਅਤੇ ਕਾਮਯਾਬੀ ਦੇ ਰਿਕਾਰਡ ਤੋੜ ਰਹੀ ਹੈ । ਹੁਣ ਤੱਕ ਫ਼ਿਲਮ ਕਰੋੜਾਂ ਦੀ ਕਮਾਈ ਕਰ ਚੁੱਕੀ ਹੈ । ਜਿਸ ਤੋਂ ਬਾਅਦ ਅਦਾਕਾਰਾ ਸਰਗੁਨ ਮਹਿਤਾ (Sargun Mehta) ਵੀ ਦਰਬਾਰ ਸਾਹਿਬ ਪੁੱਜੀ ਸੀ।
View this post on Instagram
ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ਸੌਂਕਣ ਸੌਂਕਣੇ ਨੇ ਵੀ ਕਾਮਯਾਬੀ ਦੇ ਰਿਕਾਰਡ ਤੋੜੇ ਸਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ ਅੰਗਰੇਜ,ਲਹੌਰੀਏ, ਕਿਸਮਤ, ਕਾਲਾ ਸ਼ਾਹ ਕਾਲਾ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।
View this post on Instagram