ਬਾਣੀ ਸੰਧੂ ਨੇ ਆਪਣੀ ਮਾਂ ਅਤੇ ਭਾਬੀ ਦੇ ਨਾਲ ਖੂਬਸੂਰਤ ਤਸਵੀਰ ਕੀਤੀ ਸਾਂਝੀ
ਬਾਣੀ ਸੰਧੂ (Baani Sandhu)ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਗਾਇਕਾਂ ਚੋਂ ਇੱਕ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੀ ਬਾਣੀ ਸੰਧੂ ਜਿੱਥੇ ਆਪਣੇ ਪ੍ਰੋਫੈਸ਼ਨ ਦੇ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉੱਥੇ ਹੀ ਆਪਣੇ ਪਰਿਵਾਰ ਦੇ ਨਾਲ ਵੀ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਅਤੇ ਭਾਬੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ ।
/ptc-punjabi/media/media_files/wGRNb7U3pq0Gd1XBUKZH.jpg)
ਹੋਰ ਪੜ੍ਹੋ : ਐਮੀ ਵਿਰਕ ਅਤੇ ਸੋਨਮ ਬਾਜਵਾ ਦੀਆਂ ‘ਕੁੜੀ ਹਰਿਆਣੇ ਵੱਲ ਦੀ’ ਦੇ ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ
ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਮਾਂ ਅਤੇ ਭਾਬੀ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।
/ptc-punjabi/media/media_files/DCoErcL3E14tGwDw66SC.jpg)
ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਸਨ ਤਸਵੀਰਾਂ
ਇਸ ਤੋਂ ਪਹਿਲਾਂ ਵੀ ਬਾਣੀ ਸੰਧੂ ਨੇ ਆਪਣੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ‘ਚ ਗਾਇਕਾ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆਈ ਸੀ ।
View this post on Instagram
ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੀ ਗਾਇਕਾ
ਬਾਣੀ ਸੰਧੂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਹਾਲਾਂਕਿ ਬਤੌਰ ਗਾਇਕਾ ਹੀ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ਅਤੇ ਮੈਡਲ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।