ਤਸਵੀਰ ‘ਚ ਨਜ਼ਰ ਆ ਰਿਹਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ (Childhood Pic)ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਫੈਨਸ ਨੂੰ ਕਾਫੀ ਪਸੰਦ ਆਉਂਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੇ ਇੱਕ ਅਜਿਹੇ ਹੀ ਸਿਤਾਰੇ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜੋ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੰਜਾਬੀ ਇੰਡਸਟਰੀ ਦੇ ਇਸ ਸਿਤਾਰੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ।ਹੌਲੀ ਹੌਲੀ ਗੀਤਕਾਰੀ ਤੋਂ ਉਹ ਗਾਇਕੀ ਦੇ ਖੇਤਰ ‘ਚ ਨਿੱਤਰੇ ਅਤੇ ਇਸ ‘ਚ ਉਨ੍ਹਾਂ ਨੂੰ ਕਾਮਯਾਬੀ ਮਿਲੀ ।ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਨਹੀਂ ਸਮਝੇ ! ਤਾਂ ਚੱਲੋ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਦੀ ।
/ptc-punjabi/media/media_files/0MSCIHJMgXq64O02blwI.jpg)
ਹੋਰ ਪੜ੍ਹੋ : ਪੰਜਾਬ ‘ਚ ਭਾਨਾ ਸਿੱਧੂ ਬਣਿਆ ਲੋਕਾਂ ਲਈ ਮਸੀਹਾ, ਜਾਣੋ ਕੌਣ ਹੈ ਭਾਨਾ ਸਿੱਧੂ
ਜਿਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੁੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਭੋਲੇ ਭਾਲੇ ਦਿਨ ਬਚਪਨ ਦੇ’ ।
/ptc-punjabi/media/post_attachments/ab853635bfad6d36d274d28ebfb7712498e5b4ec83a1059e904169e23828ce43.webp)
ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਅੰਮ੍ਰਿਤ ਮਾਨ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਕਿਸੇ ਨੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ ਅਤੇ ਕਈਆਂ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ।ਅੰਮ੍ਰਿਤ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
/ptc-punjabi/media/media_files/eijct4Jy5UZNrLVZ0ifd.jpg)
ਅੰਮ੍ਰਿਤ ਮਾਨ ਨੇ ਜਿੱਥੇ ਗਾਇਕੀ ਦੇ ਖੇਤਰ ‘ਚ ਨਾਮ ਕਮਾਇਆ ਹੈ, ਉੱਥੇ ਹੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ ਆਟੇ ਦੀ ਚਿੜ੍ਹੀ, ਲੌਂਗ ਲਾਚੀ, ਦੋ ਦੂਣੀ ਪੰਜ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।ਜਲਦ ਹੀ ਅੰਮ੍ਰਿਤ ਮਾਨ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੇ ਹਨ ।
View this post on Instagram