ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿਲਜੀਤ ਦੋਸਾਂਝ ਨਾਲ ਕੀਤੀ ਮੁਲਾਕਾਤ, ਸਟੇਜ ‘ਤੇ ਆ ਕੇ ਕਿਹਾ ‘ਕੈਨੇਡਾ ‘ਚ ਪੰਜਾਬ ਦਾ ਮੁੰਡਾ ਬਣਾ ਸਕਦਾ ਹੈ ਇਤਿਹਾਸ’

ਦਿਲਜੀਤ ਦੋਸਾਂਝ ਨੂੰ ਮਿਲਣ ਦੇ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਪਹੁੰਚੇ । ਜਿਸ ਦਾ ਇੱਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਵਿਭਿੰਨਤਾ ਕੈਨੇਡਾ ਦੀ ਤਾਕਤ ਹੈ।

By  Shaminder July 15th 2024 01:09 PM

ਦਿਲਜੀਤ ਦੋਸਾਂਝ (Diljit Dosanjh) ਦਾ ਕੈਨੇਡਾ ਦੇ ਰੋਜਰਸ ਸੈਂਟਰ ‘ਚ ਰੱਖਿਆ ਸ਼ੋਅ ਸੋਲਡ ਆਊਟ ਹੋ ਗਿਆ । ਇਸ ਸ਼ੋਅ ‘ਚ ਵੱਡੀ ਗਿਣਤੀ ‘ਚ ਦਿਲਜੀਤ ਦੋਸਾਂਝ ਨੂੰ ਸੁਣਨ ਦੇ ਲਈ ਲੋਕ ਪਹੁੰਚੇ । ਜਿਸ ਤੋਂ ਬਾਅਦ ਦਿਲਜੀਤ ਦੋਸਾਂਝ  ਨੂੰ ਮਿਲਣ ਦੇ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਪਹੁੰਚੇ । ਜਿਸ ਦਾ ਇੱਕ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।ਦਿਲਜੀਤ ਦੋਸਾਂਝ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਵਿਭਿੰਨਤਾ ਕੈਨੇਡਾ ਦੀ ਤਾਕਤ ਹੈ।

ਹੋਰ ਪੜ੍ਹੋ : ਅੰਮ੍ਰਿਤ ਮਾਨ ਆਪਣੀ ਮਾਂ ਨੂੰ ਯਾਦ ਕਰਕੇ ਹੋਏ ਭਾਵੁਕ, ਲਿਖਿਆ ‘ਮਿਸ ਯੂ ਮਾਂਏਂ ਮੇਰੀਏ’

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਤਿਹਾਸ ਦੀ ਜਾਂਚ ਕਰਨ ਆਏ । ਅਸੀਂ ਰੋਜ਼ਰਸ ਸੈਂਟਰ ਦਾ ਸ਼ੋਅ ਸੋਲ ਆਊਂਟ ਕਰ ਦਿੱਤਾ’। ਦਿਲਜੀਤ ਦੋਸਾਂਝ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ਅਤੇ ਹਰ ਕੋਈ ਪ੍ਰਾਊਡ ਫੀਲ ਕਰਵਾਉਣ ਦੇ ਲਈ ਦਿਲਜੀਤ ਦੀ ਤਾਰੀਫ ਕਰ ਰਿਹਾ ਸੀ। 

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਬਤੌਰ ਗਾਇਕ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।ਹਾਲ ਹੀ ਉਨ੍ਹਾਂ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਆਈ ਹੈ। ਜਿਸ ਨੇ ਕਾਮਯਾਬੀ ਦੇ ਰਿਕਾਰਡ ਤੋੜੇ ਹਨ । 

View this post on Instagram

A post shared by DILJIT DOSANJH (@diljitdosanjh)



 


Related Post