ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ, ਗਾਇਕਾ ਨੇ ਕੀਤਾ ਸਾਂਝਾ
ਗੁਰਲੇਜ ਅਖਤਰ (Gurlej Akhtar) ਅਤੇ ਕੁਲਵਿੰਦਰ ਕੈਲੀ (Kulwinder Kally)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹਨ । ਹੁਣ ਗਾਇਕਾ ਗੁਰਲੇਜ ਅਖਤਰ ਨੇ ਆਪਣੀ ਧੀ ਹਰਗੁਨਵੀਰ ਕੌਰ ਦੇ ਨਾਲ ਵੀਡੀਓ (Daughter Video) ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਅਤੇ ਉਸ ਦਾ ਪੁੱਤਰ ਅਤੇ ਹਰਗੁਨਵੀਰ ਕੌਰ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤਿੰਨੇ ਜਣੇ ਇੱਕ ਗੀਤ ‘ਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹਰਗੁਨਵੀਰ ਕੌਰ ਵੀ ਵੀਡੀਓ ‘ਚ ਬਹੁਤ ਖੁਸ਼ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਤਿੰਨਾਂ ਦੀ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਇਸ ਵੀਡੀਓ ‘ਤੇ ਫੈਨਸ ਨੇ ਫਾਇਰ ਅਤੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।
/ptc-punjabi/media/post_banners/e493bf957368db6581ee9c6d6389de51142f7ca1676416327374f0b27becff12.webp)
ਹੋਰ ਪੜ੍ਹੋ : ਅਦਾਕਾਰਾ ਕੰਗਨਾ ਰਣੌਤ ਨੇ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦੇ ਨਾਲ ਕੀਤੀ ਮੁਲਾਕਾਤ
ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਹ ਜੋੜੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ । ਦੋਵਾਂ ਨੇ ਚੰਨ, ਸੋਹਣੀਏ, ਤੀਆਂ, ਠੁੱਕਬਾਜ਼ ਸਣੇ ਕਈ ਹਿੱਟ ਗੀਤ ਪਾਲੀਵੁੱਡ ਨੂੰ ਦਿੱਤੇ ਹਨ । ਗੁਰਲੇਜ ਅਖਤਰ ਦਾ ਪੂਰਾ ਪਰਿਵਾਰ ਗਾਇਕੀ ਦੇ ਖੇਤਰ ਨੂੰ ਸਮਰਪਿਤ ਹੈ।
View this post on Instagram
/ptc-punjabi/media/post_attachments/d43ee39d6e4d38de2d3272cdeda7185d7bb53a86a168f3fbd7bff934e0c0b61f.webp)
ਗਾਇਕ ਜੋੜੀ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੀ ਮੁਲਾਕਾਤ ਵੀ ਵਿਦੇਸ਼ ‘ਚ ਇੱਕ ਲਾਈਵ ਸ਼ੋਅ ਦੇ ਦੌਰਾਨ ਹੋਈ ਸੀ। ਜਿਸ ਦਾ ਖੁਲਾਸਾ ਗਾਇਕ ਜੋੜੀ ਨੇ ਪੀਟੀਸੀ ਪੰਜਾਬੀ ਦੇ ਇੱਕ ਸ਼ੋਅ ਦੇ ਦੌਰਾਨ ਕੀਤਾ ਸੀ । ਇਸ ਜੋੜੀ ਦਾ ਕਹਿਣਾ ਹੈ ਕਿ ਉਦੋਂ ਹੀ ਦੋਵਾਂ ਨੇ ਇੱਕ ਦੂਜੇ ਤੋਂ ਫੋਨ ਨੰਬਰ ਲਿਆ ਅਤੇ ਇਸ ਤੋਂ ਬਾਅਦ ਪੰਜਾਬ ਪਰਤਣ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਦੇ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝ ਗਈ ।ਦੋਵਾਂ ਦੇ ਘਰ ਪਹਿਲਾਂ ਪੁੱਤਰ ਦਾਨਵੀਰ ਦਾ ਜਨਮ ਹੋਇਆ ਅਤੇ ਕੁਝ ਮਹੀਨੇ ਪਹਿਲਾਂ ਹੀ ਧੀ ਹਰਗੁਨਵੀਰ ਕੌਰ ਦਾ ਜਨਮ ਹੋਇਆ ਹੈ।ਜਿਸ ਦੇ ਨਾਲ ਗੁਰਲੇਜ ਅਖਤਰ ਅਕਸਰ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।ਉਨ੍ਹਾਂ ਦੀ ਧੀ ਵੀ ਬਹੁਤ ਕਿਊਟ ਹੈ।
View this post on Instagram