ਗਾਇਕ ਦਲੇਰ ਮਹਿੰਦੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਆਈਆਂ ਸਾਹਮਣੇ
ਗਾਇਕ ਦਲੇਰ ਮਹਿੰਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।
ਗਾਇਕ ਦਲੇਰ ਮਹਿੰਦੀ (Daler Mehndi) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਸ ਤੋਂ ਇਲਾਵਾ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ ।

ਦਲੇਰ ਮਹਿੰਦੀ ਦੇਰ ਰਾਤ ਪਹੁੰਚੇ ਸਨ ਦਰਬਾਰ ਸਾਹਿਬ
ਅੰਮ੍ਰਿਤਸਰ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੇਰ ਰਾਤ ਪਰਿਵਾਰ ਸਣੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਨ੍ਹਾਂ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ ਤੇ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਣਾ ਕਿਹਾ ਕਿ ਜਿਨ੍ਹਾਂ ਚਿਰ ਤਕ ਗੁਰੂ ਮਹਾਰਾਜ ਜੀ ਮਿਹਰ ਨਾ ਹੋਵੇ ਓਨਾਂ ਚਿਰ ਤਕ ਗੂਰੂ ਘਰ ਦੇ ਦਰਸ਼ਨ
_ddd36e1e4a8bbf0d1d3785b8d7a8b436_1280X720.webp)
ਨਹੀਂ ਹੋ ਸਕਦੇ । ਉਨ੍ਹਾਂ ਕਿਹਾ ਕਿ ਪਿੱਛਲੇ ਅੱਠ ਮਹੀਨੇ ਤੋਂ ਪ੍ਰੋਗਰਾਮ ਬਨਾ ਰਹੇ ਸੀ ਗੁਰੂ ਘਰ ਦੇ ਦਰਸ਼ਨਾਂ ਦੇ ਲਈ ਪਰ ਵਾਹਿਗੁਰੂ ਨੇ ਅੱਜ ਬੁਲਾਇਆ ਹੈ ਤੇ ਅਸੀ ਆਏ ਹਾਂ।ਦਲੇਰ ਮਹਿੰਦੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਲੋਕ ਬਹੁਤ ਭਾਗਾਂ ਵਾਲੇ ਹਨ ਜੋ ਗੁਰੂ ਨਗਰੀ ਵਿੱਚ ਰਹਿੰਦੇ ਹਨ। ਉਹਨਾਂ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਮਿਲੀ ਗੁਰੂ ਘਰ ਵਿਚ ਆ ਕੇ ਮੱਥਾ ਟੇਕਿਆ ।
_f77c10f476ab834e4b7bb65f53ad6562_1280X720.webp)
ਸ਼ਾਹਰੁਖ ਖਾਨ ਨਾਲ ਵੀ ਜਲਦ ਆ ਰਿਹਾ ਗਾਣਾ
ਦਲੇਰ ਮਹਿੰਦੀ ਕਿਹਾ ਬਹੁਤ ਜਲਦ ਬਹੁਤ ਸਾਰੇ ਸਾਡੇ ਗਾਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਾਲੀਵੁੱਡ ਦੇ ਕਲਾਕਾਰ ਸ਼ਾਹਰੁਖ ਖਾਨ ਦੇ ਨਾਲ ਵੀ ਸਾਡਾ ਇੱਕ ਗਾਣਾ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ।