ਦਿਲਜੀਤ ਦੋਸਾਂਝ ਨੇ ਹਿਮਾਚਲ ਟੂਰ ਦੀ ਨਵੀਂ ਵੀਡੀਓ ਕੀਤੀ ਸ਼ੇਅਰ, ਸਥਾਨਕ ਲੋਕਾਂ ਨਾਲ ਬਰਫੀਲੀ ਵਾਦੀਆਂ ਦਾ ਮਜ਼ਾ ਲੈਂਦੇ ਆਏ ਨਜ਼ਰ
Diljit Dosanjh Himachal Tour : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਹਿਮਾਚਲ ਪ੍ਰਦੇਸ਼ ਦੀ ਬਰਫੀਲੀ ਵਾਦੀਆਂ ਵਿੱਚ ਸਥਾਨਕ ਲੋਕਾਂ ਨਾਲ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਆਪਣੀ ਟੀਮ ਨਾਲ ਛੁੱਟੀਆਂ ਮਨਾਉਣ ਲਈ ਹਿਮਾਚਲ ਪ੍ਰਦੇਸ਼ ਪਹੁੰਚੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਇੱਥੋਂ ਆਪਣੀ ਬੇਹੱਦ ਹੀ ਮਜ਼ੇਦਾਰ ਵੀਡੀਓ ਵੀ ਫੈਨਜ਼ ਨਾਲ ਸਾਂਝੀ ਕੀਤੀ ਹੈ।
View this post on Instagram
ਦਿਲਜੀਤ ਦੋਸਾਂਝ ਨੇ ਫੈਨਜ਼ ਨਾਲ ਸਾਂਝੀ ਹਿਮਾਚਲ ਟੂਰ ਦੀ ਝਲਕ
ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਆਪਣੇ ਹਿਮਾਚਲ ਟ੍ਰਿਪ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ। ਹਾਲ ਹੀ ਵਿੱਚ ਦਿਲਜੀਤ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਨਵੀਂ ਵੀਡੀਓਜ਼ ਸ਼ੇਅਰ ਕੀਤੀਆਂ ਹਨ।
ਦਿਲਜੀਤ ਨੇ ਹਾਲ ਹੀ ਵਿੱਚ ਆਪਣੇ ਇਸ ਟ੍ਰਿਪ ਦੀ ਇੱਕ ਹੋਰ ਨਵੀਂ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੇ ਵਿੱਚ ਗਾਇਕ ਹਿਮਾਚਲ ਵਿੱਚ ਬਰਫਬਾਰੀ ਦਾ ਆਨੰਦ ਮਾਣਦੇ, ਆਪਣੇ ਟੀਮ ਦੇ ਮੈਂਬਰਾਂ ਨਾਲ ਮਸਤੀ ਕਰਦੇ, ਭਗਵਾਨ ਬੁੱਧ ਦੀ ਪ੍ਰਤਿਮਾ ਤੇ ਦਲਾਈ ਟੈਂਪਲ ਵਿੱਚ ਫੈਨਜ਼ ਨਾਲ ਤਸਵੀਰਾਂ ਖਿਚਵਾਉਂਦੇ ਹੋਏ ਅਤੇ ਸਥਾਨਕ ਲੋਕਾਂ ਨਾਲ ਚਾਹ ਦਾ ਆਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ।
ਇਸ ਤੋਂ ਪਹਿਲਾਂ ਵੀ ਦਿਲਜੀਤ ਨੇ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਵਿੱਚ ਤੁਸੀਂ ਦਿਲਜੀਤ ਦੋਸਾਂਝ ਨੂੰ ਸਥਾਨਕ ਪਹਾੜੀ ਮਹਿਲਾਵਾਂ ਨਾਲ ਮਿਲ ਕੇ ਸਾਥਨਕ ਪਹਾੜੀ ਗੀਤਾਂ ਦਾ ਆਨੰਦ ਮਾਣਦੇ ਅਤੇ ਗਾਉਂਦੇ ਹੋਏ ਵੇਖ ਸਕਦੇ ਹੋ। ਇਸ ਦੇ ਨਾਲ-ਨਾਲ ਗਾਇਕ ਦੀ ਦੂਜੀ ਵੀਡੀਓ ਦੇ ਵਿੱਚ ਤੁਸੀਂ ਉਨ੍ਹਾਂ ਨੂੰ ਦਲਾਈਲਾਮਾ ਟੈਂਪਲ ਯਾਨੀ ਕਿ ਬੌਧ ਭਿਕਸ਼ੂਆਂ ਨਾਲ ਮੈਡੀਟੇਸ਼ਨ ਕਰਦੇ ਹੋਏ ਵੇਖ ਸਕਦੇ ਹੋ।
ਫੈਨਜ਼ ਗਾਇਕ ਦੇ ਟੂਰ ਦੀਆਂ ਇਨ੍ਹਾਂ ਵੀਡੀਓਜ਼ ਅਤੇ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਗਾਇਕ ਦੀ ਇਨ੍ਹਾਂ ਵੀਡੀਓਜ਼ ਉੱਤੇ ਫੈਨਜ਼ ਆਪੋ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਨਜ਼ਰ ਆ ਰਹੇ ਹਨ। ਕ ਫੈਨ ਨੇ ਦਿਲਜੀਤ ਦੋਸਾਂਝ ਦੀ ਸ਼ਲਾਘਾ ਕਰਦਿਆਂ ਕਿਹਾ, '550 ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਦੁਨੀਆ ਭਰ ਦੀਆਂ 4 ਯਾਤਰਾਵਾਂ 'ਤੇ ਲਗਭਗ 28,000 ਕਿਲੋਮੀਟਰ ਪੈਦਲ ਯਾਤਰਾ ਕੀਤੀ ਅਤੇ ਸਾਰੀਆਂ ਮਸਜਿਦਾਂ, ਮੰਦਰਾਂ, ਬੋਧੀ ਧਰਮ ਅਸਥਾਨਾਂ ਆਦਿ ਦੇ ਦਰਸ਼ਨ ਕਰਨ ਲਈ ਰੱਬ ਇੱਕ ਹੈ ਦਾ ਪ੍ਰਚਾਰ ਕੀਤਾ☝???? ਹੁਣ ਦਿਲਜੀਤ ਹੁਣ ਇੱਕ ਪਿਆਰ ਦਾ ਪ੍ਰਚਾਰ ਕਰਨ ਲਈ ਗੁਰੂ ਨਾਨਕ ਦੇਵ ਜੀ ਦੇ ਮਾਰਗ 'ਤੇ ਚੱਲ ਰਹੇ ਹਨ। ' ਇੱਕ ਹੋਰ ਯੂਜ਼ਰ ਨੇ ਲਿਖਿਆ, 'ਵਾਹਿਗੁਰੂ ਜੀ ???????????????????????????????????????????????? ਦਿਲ ਜੀਤ ਲਿਆ ਸਿੰਘ ਨੇ.. ਇਹ ਹੈ ਸਿੱਖੀ ਦਾ ਸਤਿਕਾਰ ਕਰੋ ਅਤੇ ਸਾਰੇ ਧਰਮਾਂ ਦਾ ???????? ਵੀ। '
View this post on Instagram
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਦਿਲਜੀਤ ਹਾਲ ਹੀ ਵਿੱਚ ਆਪਣੇ ਬਾਲੀਵੁੱਡ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਨਵੀਂ ਫਿਲਮ Crew ਵਿੱਚ ਕਰੀਨਾ ਕਪੂਰ ਖਾਨ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ। ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਇਹ ਫਿਲਮ 12 ਮਾਰਚ ਨੂੰ OTT ਪਲੇਟਫਾਰਮ ਨੈਟਫਲਿਕਸ ਉੱਤੇ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਵਿੱਚ ਉਹ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ ਤੇ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਨਜ਼ਰ ਆਵੇਗੀ।