ਦਿਲਜੀਤ ਦੋਸਾਂਝ ਨੇ ਅਨੋਖੇ ਅੰਦਾਜ਼ 'ਚ ਆਪਣੇ ਹਿਮਾਚਲੀ ਫੈਨ ਨੂੰ ਦਿੱਤੀ ਜਨਮਦਿਨ ਦੀ ਵਧਾਈ, ਵੇਖੋ ਵੀਡੀਓ
Diljit Dosanjh give birthday wishes to his fan: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫਿਲਮ 'ਚਮਕੀਲਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਹਿਮਾਚਲ ਦੌਰੇ 'ਤੇ ਹਨ, ਜਿੱਥੋਂ ਇੱਕ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ। ਇਸ 'ਚ ਗਾਇਕ ਆਪਣੇ ਹਿਮਾਚਲੀ ਫੈਨ ਨੂੰ ਅਨੋਖੇ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਗਾਇਕ ਆਪਣੀ ਟੀਮ ਨਾਲ ਛੁੱਟੀਆਂ ਮਨਾਉਣ ਲਈ ਹਿਮਾਚਲ ਪ੍ਰਦੇਸ਼ ਪਹੁੰਚੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਇੱਥੋਂ ਆਪਣੀ ਬੇਹੱਦ ਹੀ ਮਜ਼ੇਦਾਰ ਵੀਡੀਓ ਵੀ ਫੈਨਜ਼ ਨਾਲ ਸਾਂਝੀ ਕੀਤੀ ਹੈ।
View this post on Instagram
ਦਿਲਜੀਤ ਦੋਸਾਂਝ ਨੇ ਅਨੋਖੇ ਅੰਦਾਜ਼ 'ਚ ਫੈਨ ਨੂੰ ਦਿੱਤੀ ਜਨਮਦਿਨ ਦੀ ਵਧਾਈ
ਦਿਲਜੀਤ ਦੋਸਾਂਝ ਨੇ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਇੱਕ ਬੋਧੀ ਮੱਠ ਦਾ ਵੀ ਦੌਰਾ ਕੀਤਾ। ਗਾਇਕ ਬੋਧੀ ਭਿਕਸ਼ੂਆਂ ਨਾਲ ਸਮਾਂ ਬਿਤਾਉਂਦੇ ਅਤੇ ਪ੍ਰਸ਼ੰਸਕਾਂ ਨਾਲ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵਿਚਾਲੇ ਰਹਿ ਕੇ ਗੀਤ ਗਾਉਂਦੇ ਅਤੇ ਆਨੰਦ ਮਾਣਦੇ ਨਜ਼ਰ ਆਏ।
ਹਾਲ ਹੀ ਵਿੱਚ ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਬਰਫ ਵਿਚਾਲੇ ਖਾਣ ਪੀਣ ਦੀਆਂ ਚੀਜ਼ਾਂ ਨਾਲ ਸਜੀ ਹੋਈ ਮੇਜ਼ ਦੇ ਕੋਲ ਖੜੇ ਹੋਏ ਨਜ਼ਰ ਆਏ। ਇਸ ਦੌਰਾਨ ਗਾਇਕ ਦਿਲਜੀਤ ਦੋਸਾਂਝ ਆਪਣੇ ਇੱਕ ਹਿਮਾਚਲੀ ਫੈਨਜ਼ ਨੂੰ ਅਨੋਖੇ ਅੰਦਾਜ਼ 'ਚ ਗੀਤ ਗਾਉਂਦੇ ਹੋਏ ਜਨਮਦਿਨ ਦੀ ਵਧਾਈ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਦਿਲਜੀਤ ਗੀਤ ਹਾਏ ਨੀ ਤੇਰੇ ਹੈਪੀ ਬਰਥਡੇਅ 'ਤੇ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਫੈਨਜ਼ ਨੂੰ ਦਿਲਜੀਤ ਦੀ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ ਤੇ ਉਹ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਫੈਨ ਨੇ ਦਿਲਜੀਤ ਦੋਸਾਂਝ ਦੀ ਸ਼ਲਾਘਾ ਕਰਦਿਆਂ ਕਿਹਾ, ਵਾਹ ਦਿਲਜੀਤ ਭਾਜੀ ਤੁਹਾਡਾ ਅੰਦਾਜ਼ ਹੀ ਵੱਖਰਾ ਹੈ। ਇੱਕ ਹੋਰ ਨੇ ਲਿਖਿਆ, ਇਸ ਲਈ ਦਿਲਜੀਤ ਸਭਨਾਂ ਦਾ ਦਿਲ ਜਿੱਤ ਲੈਂਦਾ ਹੈ ਆਪਣੇ ਕਿਊਟ ਅੰਦਾਜ਼ ਨਾਲ। '
View this post on Instagram
ਦਿਲਜੀਤ ਦੋਸਾਂਝ ਦਾ ਵਰਕ ਫਰੰਟ
ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਦਿਲਜੀਤ ਹਾਲ ਹੀ ਵਿੱਚ ਆਪਣੇ ਬਾਲੀਵੁੱਡ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਜਿੱਥੇ ਇੱਕ ਪਾਸੇ ਉਹ ਨਵੀਂ ਫਿਲਮ Crew ਵਿੱਚ ਕਰੀਨਾ ਕਪੂਰ ਖਾਨ, ਤੱਬੂ ਅਤੇ ਕ੍ਰਿਤੀ ਸੈਨਨ ਨਾਲ ਨਜ਼ਰ ਆਉਣਗੇ। ਉੱਥੇ ਹੀ ਦੂਜੇ ਪਾਸੇ ਦਿਲਜੀਤ, ਮਸ਼ਹੂਰ ਡਾਇਰੈਕਟਰ ਇਮਤਿਆਜ਼ ਅਲੀ ਦੀ ਫਿਲਮ 'ਚਮਕੀਲਾ' ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਇਹ ਫਿਲਮ 12 ਮਾਰਚ ਨੂੰ OTT ਪਲੇਟਫਾਰਮ ਨੈਟਫਲਿਕਸ ਉੱਤੇ ਰਿਲੀਜ਼ ਹੋਵੇਗੀ। ਇਸ ਫਿਲਮ ਵਿੱਚ ਉਹ ਅਮਰ ਸਿੰਘ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ ਤੇ ਉਨ੍ਹਾਂ ਨਾਲ ਪਰਿਣੀਤੀ ਚੋਪੜਾ ਨਜ਼ਰ ਆਵੇਗੀ।