ਦਿਲਜੀਤ ਦੋਸਾਂਝ ਦੀ ਵਿਆਹ 'ਚ ਪਰਫਾਰਮ ਕਰਦੇ ਹੋਏ ਵੀਡੀਓ ਹੋਈ ਵਾਇਰਲ, ਵੇਖੋ ਵੀਡੀਓ
ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਸੁਰਖੀਆਂ ਹਨ। ਇਸੇ ਵਿਚਾਲੇ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ 'ਚ ਉਹ ਇੱਕ ਵਿਆਹ ਸਮਾਗਮ 'ਚ ਪਰਫਾਰਮ ਕਰਦੇ ਹੋਈ ਨਜ਼ਰ ਆ ਰਹੇ ਹਨ।
Diljit Dosanjh old video Viral: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਕੇ ਸੁਰਖੀਆਂ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ 'ਚ ਉਹ ਇੱਕ ਵਿਆਹ ਸਮਾਗਮ 'ਚ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦਈਏ ਦਿਲਜੀਤ ਦੋਸਾਂਝ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਜਲਦ ਹੀ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਅਮਰ ਸਿੰਘ ਚਮਕੀਲਾ' ਰਿਲੀਜ਼ ਹੋਣ ਵਾਲੀ ਹੈ। ਇਸੇ ਵਿਚਾਲੇ ਸੋਸ਼ਲ ਮੀਡੀਆ ਉੱਤੇ ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਗਾਇਕ ਦੇ ਸੰਘਰਸ਼ ਦੇ ਦਿਨਾਂ ਦੀ ਹੈ, ਜਦੋਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਅਜੇ ਆਪਣੀ ਸ਼ੁਰੂਆਤ ਹੀ ਕੀਤੀ ਸੀ।
ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਿਲਜੀਤ ਦੋਸਾਂਝ ਇੱਕ ਵਿਆਹ ਵਿੱਚ ਪਰਫਾਮ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ ਕਾਫੀ ਪੁਰਾਣੀ ਹੈ। ਦੋਸਾਂਝਵਾਲਾ ਦੀ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਅਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਹੋਰ ਪੜ੍ਹੋ : ਗੁੱਗੂ ਗਿੱਲ ਨੇ ਆਪਣੇ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼, ਨਵੀਂ ਫਿਲਮ ਤੋਂ ਖਾਸ ਲੁੱਕ 'ਚ ਸਾਂਝੀਆਂ ਕੀਤੀਆਂ ਤਸਵੀਰਾਂ
ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ ‘ਅਮਰ ਸਿੰਘ ਚਮਕੀਲਾ’ ਜਲਦ ਹੀ netflix ‘ਤੇ ਰਿਲੀਜ਼ ਹੋਣ ਵਾਲੀ ਹੈ। ਬੀਤੇ ਦਿਨੀਂ ਫਿਲਮ ਦਾ ਜ਼ਬਰਦਸਤ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਫਿਲਮ ‘ਚ ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣ ਵਾਲੇ ਹਨ।