ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਗਾਇਆ ਅਮਰ ਸਿੰਘ ਚਮਕੀਲਾ ਦਾ ਮਸ਼ਹੂਰ ਗੀਤ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਵਿਦੇਸ਼ ਵਿੱਚ ਆਪਣੇ ਮਿਊਜ਼ਿਕਲ ਟੂਰ DIL-ILUMINATI 2024 ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਇਸ ਵਿਚਾਲੇ ਗਾਇਕ ਦੇ ਸ਼ੋਅ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਉਹ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦਾ ਸੁਪਰਹਿੱਟ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

By  Pushp Raj July 29th 2024 05:06 PM -- Updated: July 29th 2024 06:32 PM

Diljit Dosanjh sang Amar Singh Chamkila superhit song : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਵਿਦੇਸ਼ ਵਿੱਚ ਆਪਣੇ ਮਿਊਜ਼ਿਕਲ ਟੂਰ DIL-LUMINATI 2024 ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਇਸ ਵਿਚਾਲੇ ਗਾਇਕ ਦੇ ਸ਼ੋਅ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਉਹ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦਾ ਸੁਪਰਹਿੱਟ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

View this post on Instagram

A post shared by Team Diljit Dosanjh (@teamdiljitglobal)

 

ਦਿਲਜੀਤ ਦੋਸਾਂਝ ਨੇ ਗਾਇਆ ਅਮਰ ਸਿੰਘ ਚਮਕੀਲਾ ਦਾ ਮਸ਼ਹੂਰ ਗੀਤ 

ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਆਪਣੇ ਫੈਨਜ਼ ਨਾਲ ਲਾਈਵ ਹੋ ਕੇ ਗੱਲਬਾਤ ਕਰਦੇ ਹਨ ਤੇ ਅਕਸਰ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਕੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਹਨ। 

ਹਾਲ ਹੀ ਵਿੱਚ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ, ਜੋ ਕਿ ਗਾਇਕ ਦੇ ਲਾਈਵ ਸ਼ੋਅ ਦੀ ਹੈ। ਇਸ ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਖਿਆ ਗਿਆ, 'ਚਮਕੀਲਾ'।

ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਸ਼ੋਅ ਦੌਰਾਨ ਆਪਣਾ ਮਸ਼ਹੂਰ ਗੀਤ 'ਇੱਕ ਕੁੜੀ' ਗੀਤ ਗਾ ਕੇ ਸੁਣਾਇਆ। ਦੱਸ ਦਈਏ ਕਿ ਗਾਇਕ ਦਿਲਜੀਤ ਦੋਸਾਂਝ ਆਪਣੇ ਫੈਨਜ਼ ਨੂੰ ਖੁਸ਼ ਰੱਖਣ ਦਾ ਕੋਈ ਮੌਕਾ ਨਹੀਂ ਛੱਡਦੇ। ਆਪਣੇ ਇਸ ਮਿਊਜ਼ਿਕਲ ਸ਼ੋਅ ਦੌਰਾਨ ਗਾਇਕ ਆਪਣੇ ਫੈਨਜ਼ ਦੀ ਡਿਮਾਂਡ ਉੱਤੇ ਉਨ੍ਹਾਂ ਨੂੰ ਕਈ ਗੀਤ ਸੁਣਾ ਰਹੇ ਹਨ। 

View this post on Instagram

A post shared by PTC Punjabi (@ptcpunjabi)




 OTT ਪਲੇਟਫਾਰਮ  ਉੱਤੇ ਸਭ ਤੋਂ ਵੱਧ ਵੇਖੀ ਜਾਣ ਵਾਲੀ ਫਿਲਮ ਬਣੀ 'ਅਮਰ ਸਿੰਘ ਚਮਕੀਲਾ' 


ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਤੇ ਪਰਿਣੀਤੀ ਚੋਪੜਾ ਸਟਾਰਰ ਫਿਲਮ 'ਅਮਰ ਸਿੰਘ ਚਮਕੀਲਾ'  ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਦਿਲਜੀਤ  ਦੀ ਇਹ ਫਿਲਮ ਅਮਰ ਸਿੰਘ ਚਮਕੀਲਾ ਸਾਲ 20224 ਵਿੱਚ OTT ਪਲੇਟਫਾਰਮ  ਉੱਤੇ ਸਭ ਤੋਂ ਵੱਧ ਵੇਖੀ ਜਾਣ ਵਾਲੀ ਫਿਲਮ ਬਣ ਗਈ ਹੈ। ਇਸ ਫਿਲਮ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੇ ਜੀਵਨ ਤੇ ਉਨ੍ਹਾਂ ਦੀ ਪਤਨੀ ਅਮਰਜੋਤ ਕੌਰ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਫੈਨਜ਼ ਵੱਲੋਂ ਦਿਲਜੀਤ ਦੋਸਾਂਝ ਨੂੰ ਚਮਕੀਲੇ ਦੇ ਕਿਰਦਾਰ ਵਿੱਚ ਕਾਫੀ ਪਸੰਦ ਕੀਤਾ ਗਿਆ ਹੈ। ਇਸ ਫਿਲਮ ਨੂੰ ਮਸ਼ਹੂਰ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਨੇ ਡਾਇਰੈਕਟ ਕੀਤਾ ਹੈ। 




ਹੋਰ ਪੜ੍ਹੋ : ਬੱਬੂ ਮਾਨ ਨੇ ਆਪਣੇ ਆਸਟ੍ਰੇਲੀਆ ਸ਼ੋਅ ਦੌਰਾਨ ਕਿਸਾਨਾਂ ਲਈ $11000 ਦੀ ਆਰਥਿਕ ਮਦਦ ਦਾ ਕੀਤਾ ਐਲਾਨ

ਦਿਲਜੀਤ ਦੋਸਾਂਝ ਦੀ ਇਸ ਵੀਡੀਓ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਉਨ੍ਹਾਂ ਦੀ ਸ਼ਲਾਘਾ ਕਰ ਰਹੇ ਹਨ। ਫੈਨਜ਼ ਨੇ ਲਿਖਿਆ, 'ਪੰਜਾਬੀ ਆ ਗਏ ਓਏ'। ਇੱਕ ਹੋਰ ਨੇ ਲਿਖਿਆ ਦਿਲਜੀਤ ਪੰਜਾਬੀ ਭਾਸ਼ਾ, ਪੰਜਾਬ ਤੇ ਪੰਜਾਬੀਅਤ ਦਾ ਪ੍ਰਚਾਰ ਪ੍ਰਾਸਰ ਕਰਨ ਵਿੱਚ ਪੂਰੀ ਤਰ੍ਹਾਂ ਕਾਮਯਾਬ ਹੋ ਰਹੇ ਹਨ Proud of you Diljit Dosanjh।'


Related Post