ਮਸ਼ਹੂਰ ਲੇਖਕ ਤੇ ਕਵਿ ਡਾ. ਸੁਰਜੀਤ ਪਾਤਰ ਦਾ ਹੋਇਆ ਦਿਹਾਂਤ, ਪੰਜਾਬੀ ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ

ਅੱਜ ਤੜਕਸਾਰ ਹੀ ਦੁਖਦ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਲੇਖਕ ਤੇ ਕਵਿ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਉਹ 79 ਸਾਲਾਂ ਦੇ ਸਨ। ਜਾਣਕਾਰੀ ਮੁਤਾਬਕ ਸੁਰਜੀਤ ਪਾਤਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿੱਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਲੁਧਿਆਣਾ ਵਿਖੇ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਖਰੀ ਸਾਹ ਲਏ।

By  Pushp Raj May 11th 2024 01:05 PM

Surjit Patar Death News: ਅੱਜ ਤੜਕਸਾਰ ਹੀ ਦੁਖਦ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਲੇਖਕ ਤੇ ਕਵਿ ਸੁਰਜੀਤ ਪਾਤਰ ਦਾ ਦਿਹਾਂਤ ਹੋ ਗਿਆ ਹੈ। ਉਹ 79 ਸਾਲਾਂ ਦੇ ਸਨ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁਰਜੀਤ ਪਾਤਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪਦਮਸ਼੍ਰੀ ਸੁਰਜੀਤ ਪਾਤਰ ਨੇ 79 ਸਾਲ ਦੀ ਉਮਰ ਵਿੱਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਲੁਧਿਆਣਾ ਵਿਖੇ ਸਥਿਤ ਆਪਣੇ ਨਿਵਾਸ ਸਥਾਨ 'ਤੇ ਆਖਰੀ ਸਾਹ ਲਏ।  

Shocking News 😢
Famous Punjabi personality Surjit Patar is no more.

Surjit Patar Saab , was honoured with Padma Shri Award in the field of Literature and Education.

Patar Saab has left a legacy that has influenced many readers and writers throughout the years and enhanced… pic.twitter.com/OA63fayDaa

— Raj Gill (@rajlali) May 11, 2024

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਉਨ੍ਹਾਂ ਦੇ ਪਰਿਵਾਰ ਦੇ ਕਈ ਮੈਂਬਰ ਵਿਦੇਸ਼ ਵਿੱਚ ਹਨ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਉੱਘੇ ਲੇਖਕ ਤੇ ​​ਕਵੀ ਸੁਰਜੀਤ ਪਾਤਰ ਦਾ ਇਸ ਅਕਾਲ ਚਲਾਣੇ ਕਾਰਨ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ ਜੋ ਕਿ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਸੁਰਜੀਤ ਪਾਤਰ ਜੀ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬੀ ਭਾਸ਼ਾ ਨੂੰ ਇੱਕ ਨਵਾਂ ਆਯਾਮ ਦਿੱਤਾ ਹੈ। ਉਨ੍ਹਾਂ ਦੀਆਂ ਰਚਨਾਵਾਂ ਵਿੱਚ ਮਨੁੱਖੀ ਸੰਵੇਦਨਾਵਾਂ, ਕੁਦਰਤ ਪ੍ਰਤੀ ਪਿਆਰ ਅਤੇ ਸਮਾਜਿਕ ਮੁੱਦਿਆਂ ਨੂੰ ਖੂਬਸੂਰਤੀ ਨਾਲ ਦਰਸਾਇਆ ਗਿਆ ਹੈ। ਪੰਜਾਬ ਦੀ ਮਿੱਟੀ ਦੀ ਮਿੱਠੀ ਮਹਿਕ ਅਤੇ ਪੰਜਾਬੀ ਲੋਕਾਂ ਦੀ ਜ਼ਿੰਦਗੀ ਦਾ ਸੱਚ ਉਸ ਦੀਆਂ ਕਵਿਤਾਵਾਂ ਵਿੱਚ ਝਲਕਦਾ ਸੀ।

ਸੁਰਜੀਤ ਪਾਤਰ ਨੂੰ ਸਾਹਿਤ ਅਕਾਦਮੀ ਪੁਰਸਕਾਰ, ਪਦਮ ਸ਼੍ਰੀ ਪੁਰਸਕਾਰ ਸਣੇ ਕਈ ਵੱਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੀਆਂ ਰਚਨਾਵਾਂ ਦਾ ਕਈ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਦੀ ਲੇਖਨੀ ਦੀ ਪ੍ਰਸ਼ੰਸਾ ਕੀਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਨਾਲ ਪੰਜਾਬੀ ਸਾਹਿਤ ਜਗਤ ਵਿੱਚ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜੋ ਸ਼ਾਇਦ ਹੀ ਭਰਿਆ ਜਾ ਸਕੇ।

View this post on Instagram

A post shared by ਡਾ. ਸੁਰਜੀਤ ਪਾਤਰ (@surjit._.patar)


ਹੋਰ ਪੜ੍ਹੋ : Amrinder Gill Birthday : ਜਾਣੋ ਬੈਂਕ ਦੀ ਨੌਕਰੀ ਛੱਡ ਕਿੰਝ ਮਸ਼ਹੂਰ ਗਾਇਕ ਬਣੇ ਅਮਰਿੰਦਰ ਗਿੱਲ 

ਸੁਰਜੀਤ ਪਾਤਰ  ਜੀ ਦੀਆਂ ਕਵਿਤਾਵਾਂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਸ ਦੀ ਲੇਖਣੀ ਦਾ ਜਾਦੂ ਹਮੇਸ਼ਾ ਲੋਕਾਂ ਨੂੰ ਮੰਤਰਮੁਗਧ ਕਰੇਗਾ।


Related Post