ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਉਂਦੀਆਂ ਹਨ । ਹੁਣ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਫਨਕਾਰਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੀ ਗਾਇਕੀ ਦੇ ਨਾਲ ਪੰਜਾਬੀ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ। ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਹਾਲ ਹੀ ਗਾਇਕਾ ਨੇ ਆਪਣੇ ਪੁੱਤਰ ਦਾ ਜਨਮ ਦਿਨ ਮਨਾਇਆ ਹੈ। ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ । ਨਹੀਂ ਸਮਝੇ ! ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ ।ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਪਰਵੀਨ ਭਾਰਟਾ (Parveen Bharta) ਦੀ । ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ (Old Pic)ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਬਚਪਨ ਦੀ ਇੱਕ ਯਾਦ’। ਇਸ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਉਸਦੀ ਇਹ ਤਸਵੀਰ ਫੈਨਸ ਨੂੰ ਵੀ ਖੂਬ ਪਸੰਦ ਆ ਰਹੀ ਹੈ।
/ptc-punjabi/media/media_files/xu1kLX2AUokfDVEReqzQ.jpg)
ਹੋਰ ਪੜ੍ਹੋ : ਜੋਤੀ ਨੂਰਾਂ ਨੇ ਉਸਮਾਨ ਦੇ ਨਾਲ ਰੋਮਾਂਟਿਕ ਵੀਡੀਓ ਕੀਤੇ ਸਾਂਝੇ, ਫੈਨਸ ਨੂੰ ਪਸੰਦ ਆ ਰਹੀ ਜੋੜੀ
ਪਰਵੀਨ ਭਾਰਟਾ ਦਾ ਵਰਕ ਫ੍ਰੰਟ
ਪਰਵੀਨ ਭਾਰਟਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ‘ਚ ਪਾਏ ਹਨ । ਜਿਸ ‘ਚ ਲਾਕੇਟ, ਕਾਲਜ ਦੀ ਕੰਧ ਉੱਤੇ, ਜ਼ਰੂਰ ਆਊਂਗੀ, ਡਰਾਈਵਰਾ ਵੇ, ਚੰਨ ਨਾਲੋਂ ਸੋਹਣੀ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
/ptc-punjabi/media/post_attachments/ldXNOMnYDbX1DbqMILDB.webp)
ਲਵਲੀ ਨਿਰਮਾਣ ਦੇ ਨਾਲ ਗਾਏ ਕਈ ਗੀਤ
ਗਾਇਕਾ ਨੇ ਲਵਲੀ ਨਿਰਮਾਣ ਦੇ ਨਾਲ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਲਾਕੇਟ, ਦਿਨ ਤਾਂ ਪੁਰਾਣੇ, ਹਾਂ ਕਰ ਦੇ, ਭਲਵਾਨੀ ਗੇੜਾ ਸਣੇ ਕਈ ਗੀਤ ਗਾਏ ਹਨ । ਪਰਵੀਨ ਭਾਰਟਾ ਨੇ ਗਾਇਕੀ ਦੇ ਖੇਤਰ ‘ਚ ਖੁਦ ਨੂੰ ਸਥਾਪਿਤ ਕਰਨ ਦੇ ਲਈ ਲੰਮਾ ਸਮਾਂ ਸੰਘਰਸ਼ ਕੀਤਾ ਹੈ ਅਤੇ ਪਰਿਵਾਰ ਦੇ ਵਿਰੋਧ ਦਾ ਸਾਹਮਣਾ ਵੀ ਉਨ੍ਹਾਂ ਨੂੰ ਕਰਨਾ ਪਿਆ ਸੀ।
View this post on Instagram