ਗਿੱਲ ਰੌਂਤਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਗਾਇਕ ਗਗਨ ਕੋਕਰੀ ਨੇ ਦਿੱਤੀ ਵਧਾਈ
ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ ।ਬੀਤੇ ਦਿਨੀਂ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗੀਤਕਾਰ ਗਿੱਲ ਰੌਂਤਾ (Gill Raunta) ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕਿਆ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ । ਹੁਣ ਗਾਇਕ ਗਗਨ ਕੋਕਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗਿੱਲ ਰੌਂਤਾ ਦੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਗੀਤਕਾਰ ਨੂੰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਵਧਾਈ ਦਿੱਤੀ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਲ ਰੌਂਤਾ ਆਪਣੀ ਨਵ-ਵਿਆਹੀ ਲਾੜੀ ਦੇ ਨਾਲ ਨਜ਼ਰ ਆ ਰਹੇ ਹਨ ।
/ptc-punjabi/media/media_files/xPhdD4gSZMaMTuZMGFnP.jpg)
ਹੋਰ ਪੜ੍ਹੋ : ਪੰਜਾਬੀ ਇੰਡਸਟਰੀ ਦਾ ਇੱਕ ਹੋਰ ਕਲਾਕਾਰ ਵਿਆਹ ਦੇ ਬੰਧਨ ‘ਚ ਬੱਝਿਆ, ਨਿਸ਼ਾ ਬਾਨੋ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ
ਗੁੱਗੂ ਗਿੱਲ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਦੱਸ ਦਈਏ ਕਿ ਗਿੱਲ ਰੌਂਤਾ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਗੁੱਗੂ ਗਿੱਲ, ਜੈਨੀ ਜੌਹਲ, ਗੀਤਕਾਰ ਅਤੇ ਗਾਇਕ ਵੀਤ ਬਲਜੀਤ, ਗਗਨ ਕੋਕਰੀ ਸਣੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ ।ਇਸ ਤੋਂ ਇਲਾਵਾ ਮਾਡਲ ਅਤੇ ਅਦਾਕਾਰ ਕਰਤਾਰ ਚੀਮਾ ਵੀ ਇਸ ਵਿਆਹ ‘ਚ ਸ਼ਾਮਿਲ ਹੋਏ ਸਨ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ, ਪ੍ਰੇਮ ਢਿੱਲੋਂ, ਸਰੁਸ਼ਟੀ ਮਾਨ, ਸੱਤਾ ਉਰਫ਼ ਸਤਪਾਲ ਮੱਲੀ ਸਣੇ ਕਈ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝੇ ਹਨ ।ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ਅਤੇ ਹੁਣ ਗੀਤਕਾਰ ਗਿੱਲ ਰੌਂਤਾ ਵੀ ਵਿਆਹ ਦੇ ਬੰਧਨ ‘ਚ ਬੱਝ ਗਏ ਹਨ ।
ਬਹੁਤ ਸਾਦਗੀ ਨਾਲ ਹੋਇਆ ਵਿਆਹ
ਗਿੱਲ ਰੌਂਤਾ ਨੇ ਮਹਿੰਗੇ ਪੈਲੇਸਾਂ ਦੀ ਥਾਂ ਆਪਣੇ ਘਰ ‘ਚ ਹੀ ਟੈਂਟ ਲਗਾ ਕੇ ਬਹੁਤ ਹੀ ਸਾਦਗੀ ਦੇ ਨਾਲ ਵਿਆਹ ਕਰਵਾਇਆ ਹੈ।ਇਸ ਵਿਆਹ ‘ਚ ਬਲਕਾਰ ਅਣਖੀਲਾ ਦਾ ਅਖਾੜਾ ਲੱਗਿਆ ਸੀ ।
View this post on Instagram
/ptc-punjabi/media/media_files/DcJuslTe0YbuvyfWp7OP.jpg)
ਗਿੱਲ ਰੌਂਤਾ ਦਾ ਖ਼ਾਸ ਦੋਸਤ ਭਾਨਾ ਸਿੱਧੂ ਨਹੀਂ ਹੋ ਸਕਿਆ ਸ਼ਾਮਿਲ
ਗਿੱਲ ਰੌਂਤਾ ਦੇ ਵਿਆਹ ਵਰਗੇ ਖ਼ਾਸ ਮੌਕੇ ‘ਤੇ ਉਨ੍ਹਾਂ ਦਾ ਖ਼ਾਸ ਦੋਸਤ ਭਾਨਾ ਸਿੱਧੂ ਸ਼ਾਮਿਲ ਨਹੀਂ ਹੋ ਸਕਿਆ ।ਕਿਉਂਕਿ ਭਾਨਾ ਸਿੱਧੂ ਨੂੰ ਕੁਝ ਦਿਨ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਉਸ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੋਕ ਅੱਜ ਤੋਂ ਸੀਐੱਮ ਦੇ ਜੱਦੀ ਸ਼ਹਿਰ ਸੰਗਰੂਰ ‘ਚ ਵੱਡਾ ਇੱਕਠ ਕਰ ਰਹੇ ਹਨ ।
View this post on Instagram