Gippy Grewal: ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮਦਿਨ 'ਤੇ ਸ਼ੇਅਰ ਕੀਤੀ ਖੂਬਸੂਰਤ ਤਸਵੀਰ

ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਨੂੰ ਖ਼ਾਸ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ। ਗਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।

By  Pushp Raj March 6th 2023 07:35 AM

Gippy Grewal mother pic: ਮਸ਼ਹੂਰ ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਕਾਫੀ ਜ਼ਿਆਦਾ ਲਾਈਮਲਾਈਟ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਮੌਕੇ ਕਲਾਕਾਰ ਜ਼ੋਰ ਸ਼ੋਰ ਨਾਲ ਪ੍ਰਮੋਸ਼ਨ ਕਰ ਰਿਹਾ ਹੈ। ਇਸ ਦੇ ਨਾਲ ਨਾਲ ਗਿੱਪੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ ਵਿੱਚ ਰਹਿੰਦੇ ਹਨ।


ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮਦਿਨ ਦੇ ਮੌਕੇ 'ਤੇ ਉਨ੍ਹਾਂ ਨੂੰ ਖ਼ਾਸ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ। ਗਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਤਸਵੀਰ 'ਚ ਗਿੱਪੀ ਗਰੇਵਾਲ ਤੇ ਉਨ੍ਹਾਂ ਦੇ ਭਰਾ ਸਿੱਪੀ ਗਰੇਵਾਲ ਮਾਂ ਨਾਲ ਨਜ਼ਰ ਆ ਰਹੇ ਹਨ। ਤਸਵੀਰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ਲਿਖੀ, 'ਹੈੱਪੀ ਬਰਥਡੇ ਮੌਮ'। 

ਗਿੱਪੀ ਨੇ ਇਹ ਤਸਵੀਰ ਆਪਣੀ ਇੰਸਟਾਗ੍ਰਾਮ ਸਟੋਰੀ ਉੱਤੇ ਸ਼ੇਅਰ ਕੀਤੀ ਹੈ। ਫੈਨਜ਼ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਗਾਇਕ ਦੀ ਮਾਂ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈਆਂ ਦੇ ਰਹੇ ਹਨ। 

View this post on Instagram

A post shared by ???????????????????? ???????????????????????? (@gippygrewal)


ਹੋਰ ਪੜ੍ਹੋ: Sonam Bajwa: ਸੋਨਮ ਬਾਜਵਾ ਨੇ ਐਟਲਾਂਟਾ 'ਚ ਲਾਈਵ ਸ਼ੋਅ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ  ਦਿੱਤੀ ਸ਼ਰਧਾਂਜਲੀ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ   

ਦੱਸ ਦਈਏ ਕਿ ਹੈ ਕਿ ਗਿੱਪੀ ਗਰੇਵਾਲ ਦੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਰਿਲੀਜ਼ ਹੋਣ ਲਈ ਤਿਆਰ ਹੈ। ਇਸ ਦੇ ਨਾਲ ਨਾਲ ਗਿੱਪੀ ਦੀਆਂ ਕਈ ਫ਼ਿਲਮਾਂ ਇਸ ਸਾਲ ਆ ਰਹੀਆਂ ਹਨ। ਇਨ੍ਹਾਂ ਵਿੱਚ ਉਨ੍ਹਾਂ ਦੀ ਫ਼ਿਲਮ 'ਕੈਰੀ ਆਨ ਜੱਟਾ 3' ਵੀ ਇੱਕ ਹੈ, ਜਿਸ ਦਾ ਦੁਨੀਆ ਭਰ 'ਚ ਬੇਸਵਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਨਾਲ ਗਿੱਪੀ 'ਮੌਜਾਂ ਹੀ ਮੌਜਾਂ' ਤੇ 'ਜੱਟ ਨੂੰ ਚੁੜੇਲ ਟੱਕਰੀ' ਵਰਗੀਆਂ ਫ਼ਿਲਮਾਂ 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਗਿੱਪੀ ਇਸ ਸਾਲ ਓਟੀਟੀ ਪਲੇਟਫਾਰਮ 'ਤੇ ਵੀ ਡੈਬਿਊ ਕਰਨ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਪਹਿਲੀ ਵੈੱਬ ਸੀਰੀਜ਼ 'ਆਊਟਲਾਅ' ਜਲਦ ਰਿਲੀਜ਼ ਹੋਣ ਜਾ ਰਹੀ ਹੈ।


Related Post