ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਜ਼ ਗਰੇਵਾਲ ਦੀਆਂ ਕਿਊਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਗੁਰਬਾਜ਼ ਗਰੇਵਾਲ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ ।

By  Shaminder November 3rd 2023 01:09 PM

ਗਿੱਪੀ ਗਰੇਵਾਲ (Gippy Grewal) ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਜ਼ ਗਰੇਵਾਲ ਦੀਆਂ ਕਿਊਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਗੁਰਬਾਜ਼ ਗਰੇਵਾਲ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ ।

ਹੋਰ ਪੜ੍ਹੋ : ਕਪਿਲ ਸ਼ਰਮਾ ਦੀ ਪਤਨੀ ਗਿੰਨੀ, ਭਾਰਤੀ ਸਿੰਘ ਨੇ ਆਪਣੀ ਗਰਲ ਗੈਂਗ ਦੇ ਨਾਲ ਖੂਬ ਕੀਤਾ ਡਾਂਸ, ਵੇਖੋ ਵੀਡੀਓ

ਜਿਉਂ ਹੀ ਇਸ ਜੋੜੀ ਨੇ ਆਪਣੇ ਬੇਟੇ ਦੀਆਂ ਕਿਊਟ ਤਸਵੀਰਾਂ ਨੂੰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਸੈਲੀਬ੍ਰੇਟੀਜ਼ ਦੇ ਨਾਲ ਨਾਲ ਫੈਨਸ ਵੀ ਇਸ ਜੋੜੀ ਨੂੰ ਪੁੱਤਰ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ । 

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)




ਗੁਰਬਾਜ਼ ਹੈ ਗਿੱਪੀ ਤੇ ਰਵਨੀਤ ਗਰੇਵਾਲ ਦਾ ਸਭ ਤੋਂ ਛੋਟਾ ਪੁੱਤਰ 

ਗੁਰਬਾਜ਼ ਗਰੇਵਾਲ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦਾ ਸਭ ਤੋਂ ਛੋਟਾ ਪੁੱਤਰ ਹੈ। ਉਨ੍ਹਾਂ ਦੇ ਇਸ ਤੋਂ ਇਲਾਵਾ ਦੋ ਵੱਡੇ ਪੁੱਤਰ ਵੀ ਹਨ । ਜਿਨ੍ਹਾਂ ਦੇ ਨਾਮ ਸ਼ਿੰਦਾ ਅਤੇ ਏਕਮ ਗਰੇਵਾਲ ਹਨ ।


ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹੈ ਜਦੋਂ ਕਿ ਏਕਮ ਗਰੇਵਾਲ ਵੀ ਪੜ੍ਹਾਈ ਦੇ ਨਾਲ ਨਾਲ ਡਾਇਰੈਕਸ਼ਨ ਦੀਆਂ ਬਾਰੀਕੀਆਂ ਸਿੱਖ ਰਿਹਾ ਹੈ ।  

View this post on Instagram

A post shared by Ravneet Grewal (@ravneetgrewalofficial)




Related Post