Gippy Grewal : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਲੈਬਰਗਿਨੀ ਨਾਲ ਸਾਂਝੀ ਕੀਤੀਆਂ ਤਸਵੀਰਾਂ, ਫੈਨਜ਼ ਨੇ ਦਿੱਤੀ ਵਧਾਈ

ਗਿੱਪੀ ਗਰੇਵਾਲ ਨੇ ਹਾਲ ਹੀ 'ਚ ਦੋ ਨਵੀਆਂ ਕਾਰਾਂ ਖਰੀਦੀਆਂ ਸੀ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਲੈਂਬੋਰਗਿਨੀ ਤੇ ਸ਼ਾਨਦਾਰ ਰੇਂਜ ਰੋਵਰ ਕਾਰਾਂ ਖਰੀਦੀਆਂ ਸੀ। ਹੁਣ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਲੈਂਬੋਰਗਿਨੀ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਿੱਪੀ ਇਨ੍ਹਾਂ ਤਸਵੀਰਾਂ 'ਚ ਆਪਣੀ ਨਵੀਂ ਕਾਰ ਨੂੰ ਫਲੌਂਟ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਪੀਲੇ ਰੰਗ ਦੇ ਦਿਲ ਵਾਲੀਆਂ ਇਮੋਜੀਆਂ ਵੀ ਬਣਾਈਆਂ।

By  Pushp Raj September 26th 2023 04:50 PM

Gippy Grewal shares New pics: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ  (Gippy Grewal )ਲਈ ਸਾਲ 2023 ਬਹੁਤ ਵਧੀਆ ਰਿਹਾ ਹੈ। ਇਸ ਸਾਲ ਗਿੱਪੀ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਈ ਸੀ, ਜਿਸ ਨੇ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ। ਇਸ ਦੇ ਨਾਲ ਨਾਲ 'ਕੈਰੀ...3' ਪੰਜਾਬੀ ਸਿਨੇਮਾ ਦੀ 100 ਕਰੋੜ ਵਾਲੀ ਪਹਿਲੀ ਫਿਲਮ ਬਣੀ।


ਇਸ ਫਿਲਮ ਦੀ ਕਾਮਯਾਬੀ ਤੋਂ ਖੁਸ਼ ਹੋ ਕੇ ਗਿੱਪੀ ਨੇ ਦੋ ਨਵੀਆਂ ਕਾਰਾਂ ਖਰੀਦੀਆਂ ਸੀ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਲੈਂਬੋਰਗਿਨੀ ਤੇ ਸ਼ਾਨਦਾਰ ਰੇਂਜ ਰੋਵਰ ਕਾਰਾਂ ਖਰੀਦੀਆਂ ਸੀ। ਹੁਣ ਗਿੱਪੀ ਗਰੇਵਾਲ ਨੇ ਆਪਣੀ ਨਵੀਂ ਲੈਂਬੋਰਗਿਨੀ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਗਿੱਪੀ ਇਨ੍ਹਾਂ ਤਸਵੀਰਾਂ 'ਚ ਆਪਣੀ ਨਵੀਂ ਕਾਰ ਨੂੰ ਫਲੌਂਟ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦਿਆਂ ਪੀਲੇ ਰੰਗ ਦੇ ਦਿਲ ਵਾਲੀਆਂ ਇਮੋਜੀਆਂ ਵੀ ਬਣਾਈਆਂ।

ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਇਕੱਲੇ ਇੰਸਟਾਗ੍ਰਾਮ 'ਤੇ 5 ਮਿਲੀਅਨ ਦੇ ਕਰੀਬ ਫਾਲੋਅਰਜ਼ ਹਨ। ਉਨ੍ਹਾਂ ਦੇ ਫੈਨਜ਼ ਨੇ ਗਿੱਪੀ ਦੀਆਂ ਨਵੀਆਂ ਤਸਵੀਰਾਂ 'ਤੇ ਕਮੈਂਟ ਕਰ ਪਿਆਰ ਦੀ ਬਰਸਾਤ ਕੀਤੀ ਹੈ।

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)


ਹੋਰ ਪੜ੍ਹੋ:  Waheeda Rehman: ਵਹੀਦਾ ਰਹਿਮਾਨ ਦੇ ਨਾਂਅ ਹੋਈ ਇੱਕ ਹੋਰ ਉਪਲਬਧੀ, ਅਦਾਕਾਰਾ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

ਗਿੱਪੀ ਗਰੇਵਾਲ ਦੀਆਂ ਇਹ ਸਾਲ 2 ਫਿਲਮਾਂ ਰਿਲੀਜ਼ ਹੋ ਚੁੱਕੀਆਂ ਹਨ। ਇਹ ਫਿਲਮਾਂ ਸੀ 'ਮਿੱਤਰਾਂ ਦਾ ਨਾਂ ਚੱਲਦਾ' ਤੇ 'ਕੈਰੀ ਆਨ ਜੱਟਾ 3'। ਇਸ ਦੇ ਨਾਲ ਨਾਲ ਗਿੱਪੀ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮੌਜਾਂ ਹੀ ਮੌਜਾਂ' ਦੀ ਪ੍ਰਮੋਸ਼ਨ 'ਚ ਬਿਜ਼ੀ ਹਨ। ਇਹ ਫਿਲਮ ਅਕਤੂਬਰ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਗਿੱਪੀ ਦੀਆਂ ਫਿਲਮਾਂ 'ਜੱਟ ਨੂੰ ਚੁੜੈਲ ਟੱਕਰੀ', 'ਸ਼ਿੰਦਾ ਸ਼ਿੰਦਾ ਨੋ ਪਾਪਾ' ਤੇ 'ਸ਼ੇਰਾਂ ਦੀ ਕੌਮ ਪੰਜਾਬੀ' 2024 'ਚ ਰਿਲੀਜ਼ ਹੋਣਗੀਆਂ।


Related Post