ਗਿੱਪੀ ਗਰੇਵਾਲ ਨੇ ਰਵਨੀਤ ਗਰੇਵਾਲ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ

By  Shaminder January 17th 2024 11:08 AM

ਗਿੱਪੀ ਗਰੇਵਾਲ (Gippy Grewal)ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਸੀਰੀਜ਼ ਵਾਰਨਿੰਗ ਨੂੰ ਲੈ ਕੇ ਚਰਚਾ ‘ਚ ਹਨ ਜਿਸ ਦਾ ਟ੍ਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ। ਉਹ ਸੋਸ਼ਲ ਮੀਡੀਆ ‘ਤੇ ਜਿੱਥੇ ਆਪਣੇ ਪ੍ਰੋਜੈਕਟ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ । ਉੱਥੇ ਹੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਵੀ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ (Ravneet Grewal)ਦੇ ਨਾਲ ਇੱਕ ਰੋਮਾਂਟਿਕ ਵੀਡੀਓ (Romantic Video)  ਸਾਂਝਾ ਕੀਤਾ ਹੈ । ਜਿਸ ਦੇ ਬੈਕਗਰਾਊਂਡ ‘ਚ ਹੈਪੀ ਰਾਏਕੋਟੀ ਦਾ ਰੋਮਾਂਟਿਕ ਗੀਤ ‘ਚੰਨ’ ਚੱਲ ਰਿਹਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਫੈਨਸ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ । 

ਗਿੱਪੀ ਗਰੇਵਾਲ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪਤਨੀ ਨੂੰ ਦਿੱਤੀ ਵਧਾਈ

ਹੋਰ ਪੜ੍ਹੋ  : ਕੌਰ ਬੀ, ਸੁਖਸ਼ਿੰਦਰ ਸ਼ਿੰਦਾ ਸਣੇ ਕਈ ਸਿਤਾਰਿਆਂ ਨੇ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਹੁਣ ਤੱਕ ਉਹ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ।ਜਿਸ ‘ਚ ਅਰਦਾਸ, ਅਰਦਾਸ ਕਰਾਂ ਅਤੇ ਮਾਂ ਵਰਗੀਆਂ ਫ਼ਿਲਮਾਂ ਸ਼ਾਮਿਲ ਹਨ । ਫ਼ਿਲਮਾਂ ‘ਚ ਉਹ ਹਰ ਤਰ੍ਹਾਂ ਦੇ ਕਿਰਦਾਰ ਨਿਭਾ ਚੁੱਕੇ ਹਨ । ਜਲਦ ਹੀ ਗਿੱਪੀ ਗਰੇਵਾਲ ਸੰਜੇ ਦੱਤ ਦੇ ਨਾਲ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਦੇ ਬਾਰੇ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਸੀ ।

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ‘ਤੇ ਹੋਇਆ ਹਮਲਾ, ਹਮਲੇ ਤੋਂ ਬਾਅਦ ਗਾਇਕ ਦੀ ਪ੍ਰਤੀਕਿਰਿਆ ਆਈ ਸਾਹਮਣੇ
ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ 

ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਰਵਨੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਤਿੰਨ ਪੁੱਤਰ ਹੋਏ।ਏਕਮ ਗਰੇਵਾਲ, ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਹੈ। ਸ਼ਿੰਦਾ ਗਰੇਵਾਲ ਤਾਂ ਪਿਤਾ ਦੇ ਨਕਸ਼ੇ-ਕਦਮ ‘ਤੇ ਚੱਲਦਾ ਹੋਇਆ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕਿਆ ਹੈ। ਇਸ ਤੋਂ ਇਲਾਵਾ ਉਹਨਾਂ ਦਾ ਵੱਡਾ ਪੁੱਤਰ ਏਕਮ ਗਰੇਵਾਲ ਪੜ੍ਹਾਈ ਦੇ ਨਾਲ ਬਤੌਰ ਅਸਿਟੈਂਟ ਡਾਇਰੈਕਟਰ ਵੀ ਕੰਮ ਕਰ ਰਿਹਾ ਹੈ। 

View this post on Instagram

A post shared by ???????????????????? ???????????????????????? (@gippygrewal)

 

Related Post