ਗਿੱਪੀ ਗਰੇਵਾਲ ਪਰਿਵਾਰ ਸਮੇਤ ਗੁਰਬਾਣੀ ਕੀਰਤਨ ਦਾ ਅਨੰਦ ਮਾਣਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਜਦੋਂ ਇਨਸਾਨ ਹਰ ਪਾਸਿਓਂ ਹਾਰ ਹੰਭ ਜਾਂਦਾ ਹੈ ਤਾਂ ਇੱਕ ਗੁਰੁ ਹੀ ਹੁੰਦਾ ਹੈ ਜੋ ਸਾਨੂੰ ਹਰ ਮੁਸ਼ਕਿਲ ਤੋਂ ਬਚਾ ਕੇ ਰੱਖਦਾ ਹੈ । ਉਸ ਦੇ ਨਾਮ ਸਿਮਰਨ ਦੇ ਨਾਲ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜ਼ਾਤ ਮਿਲਦੀ ਹੈ ਅਤੇ ਗੁਰੁ ਦੀ ਸ਼ਰਨ ‘ਚ ਜਾਣ ਵਾਲੇ ਸ਼ਖਸ ਦੀ ਜ਼ਿੰਦਗੀ ‘ਚ ਕਦੇ ਵੀ ਹਾਰ ਨਹੀਂ ਹੁੰਦੀ । ਗਿੱਪੀ ਗਰੇਵਾਲ ਵੀ ਇਨ੍ਹੀਂ ਦਿਨੀਂ ਗੁਰੁ ਦੇ ਰੰਗ ‘ਚ ਰੰਗੇ ਨਜ਼ਰ ਆ ਰਹੇ ਹਨ । ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਆਪਣੇ ਘਰ ਅਖੰਡ ਪਾਠ ਰਖਵਾਇਆ ।

By  Shaminder August 4th 2023 11:07 AM

ਜਦੋਂ ਇਨਸਾਨ ਹਰ ਪਾਸਿਓਂ ਹਾਰ ਹੰਭ ਜਾਂਦਾ ਹੈ ਤਾਂ ਇੱਕ ਗੁਰੁ ਹੀ ਹੁੰਦਾ ਹੈ ਜੋ ਸਾਨੂੰ ਹਰ ਮੁਸ਼ਕਿਲ ਤੋਂ ਬਚਾ ਕੇ ਰੱਖਦਾ ਹੈ । ਉਸ ਦੇ ਨਾਮ ਸਿਮਰਨ ਦੇ ਨਾਲ ਹਰ ਤਰ੍ਹਾਂ ਦੇ ਦੁੱਖਾਂ ਤੋਂ ਨਿਜ਼ਾਤ ਮਿਲਦੀ ਹੈ ਅਤੇ ਗੁਰੁ ਦੀ ਸ਼ਰਨ ‘ਚ ਜਾਣ ਵਾਲੇ ਸ਼ਖਸ ਦੀ ਜ਼ਿੰਦਗੀ ‘ਚ ਕਦੇ ਵੀ ਹਾਰ ਨਹੀਂ ਹੁੰਦੀ । ਗਿੱਪੀ ਗਰੇਵਾਲ ਵੀ ਇਨ੍ਹੀਂ ਦਿਨੀਂ ਗੁਰੁ ਦੇ ਰੰਗ ‘ਚ ਰੰਗੇ ਨਜ਼ਰ ਆ ਰਹੇ ਹਨ । ਗਿੱਪੀ ਗਰੇਵਾਲ(Gippy Grewal) ਨੇ ਬੀਤੇ ਦਿਨੀਂ ਆਪਣੇ ਘਰ ਅਖੰਡ ਪਾਠ ਰਖਵਾਇਆ ਸੀ ।

ਹੋਰ ਪੜ੍ਹੋ : ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫ਼ਿਲਮ ‘ਗਦਰ-2’ ਦਾ ਗੀਤ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਿਹਾ ਸਕੀਨਾ ਤੇ ਤਾਰਾ ਸਿੰਘ ਦਾ ਅੰਦਾਜ਼

ਜਿਸ ਤੋਂ ਬਾਅਦ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਸ਼ਬਦ ਗੁਰਬਾਣੀ ਅਤੇ ਕੀਰਤਨ ਦਾ ਅਨੰਦ ਮਾਣਦੇ ਹੋਏ ਨਜ਼ਰ ਆਏ । ਜਿਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ । 

ਗਿੱਪੀ ਗਰੇਵਾਲ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ 

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਆਈ ਸੀ ‘ਕੈਰੀ ਆਨ ਜੱਟਾ ੩’ ਇਸ ਫ਼ਿਲਮ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਜਲਦ ਹੀ ਹਿਨਾ ਖ਼ਾਨ ਅਤੇ ਆਪਣੇ ਪੁੱਤਰ ਦੇ ਨਾਲ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । ਹਾਲ ਹੀ ‘ਚ ਉਨ੍ਹਾਂ ਨੇ ਸੰਜੇ ਦੱਤ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਨਵੀਂ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ਦਾ ਐਲਾਨ ਕੀਤਾ ਹੈ । 

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)



Related Post