ਗੁਰਨਾਮ ਭੁੱਲਰ ਸਟਾਰਰ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਦਾ ਨਵਾਂ ਗੀਤ 'ਘੁੰਡ' ਹੋਇਆ ਰਿਲੀਜ਼, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਘੁੰਡ' ਰਿਲੀਜ਼ ਕੀਤਾ ਗਿਆ ਹੈ ਤੇ ਇਸ ਗੀਤ ਨੇ ਹਰ ਕਿਸੇ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ ਹੈ।

By  Pushp Raj August 2nd 2024 12:47 PM -- Updated: August 2nd 2024 12:53 PM

Film Rose Rosy te Gulab Song 'Ghund' : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਘੁੰਡ' ਰਿਲੀਜ਼ ਕੀਤਾ ਗਿਆ ਹੈ ਤੇ ਇਸ ਗੀਤ ਨੇ ਹਰ ਕਿਸੇ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ ਹੈ।

View this post on Instagram

A post shared by Gurnam Bhullar (@gurnambhullarofficial)

ਦੱਸ ਦਈਏ ਕਿ ਗੁਰਨਾਮ ਭੁੱਲਰ ਇੱਕ ਵਾਰ ਫਿਰ ਤੋਂ ਆਪਣੀ ਫਿਲਮ ਪਰਿੰਦਾ ਤੋਂ ਬਾਅਦ ਨਵੀਂ ਫਿਲਮ 'ਰੋਜ਼, ਰੋਜ਼ੀ ਤੇ ਗੁਲਾਬ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਫਿਲਮ ਵਿੱਚ ਗੁਰਨਾਮ ਭੁੱਲਰ ਦੇ ਨਾਲ ਮਾਹੀਂ ਸ਼ਰਮਾ ਅਤੇ ਹਰਿਆਣਵੀ ਅਦਾਕਾਰਾ ਤੇ ਮਾਡਲ ਪ੍ਰਿਆਂਜਲ ਦਹਿਆ ਵੀ ਨਜ਼ਰ ਆਵੇਗੀ। ਇਹ ਪੂਰੀ ਫਿਲਮ ਇਨ੍ਹਾਂ ਤਿੰਨਾਂ ਦੀ ਕਹਾਣੀ ਉੱਤੇ ਅਧਾਰਿਤ ਹੈ। 

ਹਾਲ ਹੀ ਵਿੱਚ ਇਸ ਫਿਲਮ ਦਾ ਨਵਾਂ ਗੀਤ 'ਘੁੰਡ' ਰਿਲੀਜ਼ ਹੋ ਗਿਆ ਹੈ। ਇਸ ਗੀਤ ਬਾਰੇ ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ। ਗਾਇਕ ਨੇ ਦੱਸਿਆ ਕਿ ਇਹ ਰਿਲੀਜ਼ ਹੋ ਗਿਆ ਹੈ।


ਇਸ ਗੀਤ ਨੂੰ ਲਿਖਿਆ, ਕੰਪੋਜ਼, ਗਾਇਆ ਖ਼ੁਦ ਗਾਇਕ ਗੁਰਨਾਮ ਭੁੱਲਰ ਨੇ ਗਾਇਆ ਹੈ। ਇਸ ਗੀਤ ਦਾ ਸੰਗੀਤ  Daddy Beats ਨੇ ਦਿੱਤ। ਇਸ ਗੀਤ ਨੂੰ ਅਸ਼ੂੰਮਨ ਮਨੀਸ਼ ਸਾਹਨੀ ਤੇ ਗੁਰਨਾਮ ਭੁੱਲਰ ਨੇ ਪ੍ਰੋਡੀਊਸ ਕਰ ਰਹੇ ਹਨ।  ਇਸ ਗੀਤ ਨੂੰ ਗੁਰਨਾਮ ਭੁੱਲਰ, ਪ੍ਰਿਆਂਜਲ ਤੇ ਮਾਹੀ ਸ਼ਰਮਾ ਉੱਤੇ ਫਿਲਮਾਇਆ ਗਿਆ ਹੈ। 

ਫੈਨਜ਼ ਗਾਇਕ ਦੇ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। ਦੱਸ ਦਈਏ ਕਿ ਗੁਰਨਾਮ ਭੁੱਲਰ ਦੀ ਫਿਲਮ ਰੋਜ਼, ਰੋਜ਼ੀ ਤੇ ਗੁਲਾਬ 9 ਅਗਸਤ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਇਹ ਫਿਲਮ ਕਾਮੇਡੀ ਡਰਾਮਾ 'ਤੇ ਅਧਾਰਿਤ ਹੈ। 


Related Post