ਹਰਭਜਨ ਮਾਨ (Harbhajan Mann) ਬੇਸ਼ੱਕ ਵਿਦੇਸ਼ ‘ਚ ਰਹਿੰਦੇ ਹਨ ।ਪਰ ਵਿਦੇਸ਼ ‘ਚ ਰਹਿਣ ਦੇ ਬਾਵਜੂਦ ਉਹ ਆਪਣੀਆਂ ਜੜ੍ਹਾਂ ਦੇ ਨਾਲ ਜੁੜੇ ਹੋਏ ਹਨ । ਉਹ ਅਕਸਰ ਆਪਣੇ ਪਿੰਡ ਦੀਆਂ ਯਾਦਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਿੰਡ ਦੀ ਝਲਕ ਸਾਂਝੀ ਕੀਤੀ ਹੈ। ਜਿਸ ‘ਚ ਉਹ ਪੰਜਾਬ ਦੇ ਨਜ਼ਾਰੇ ਵਿਖਾਉਂਦੇ ਹੋਏ ਨਜ਼ਰ ਆ ਰਹੇ ਹਨ । ਜਿਸ ‘ਚ ਇੱਕ ਜਗ੍ਹਾ ‘ਤੇ ਗੁਰੁ ਘਰ ਲਈ ਬੀਬੀਆਂ ਲੰਗਰ ਤਿਆਰ ਕਰ ਰਹੀਆਂ ਹਨ । ਜਦੋਂਕਿ ਇੱਕ ਹੋਰ ਝਲਕੀ ‘ਚ ਉਨ੍ਹਾਂ ਨੇ ਗੁਰੁ ਘਰ ਦਾ ਦ੍ਰਿਸ਼ ਵਿਖਾਇਆ ਹੈ।
/ptc-punjabi/media/post_attachments/iQGap6L5PlT6DJ9OXn2B.webp)
ਹੋਰ ਪੜ੍ਹੋ : ਫਿਰੋਜ਼ ਖ਼ਾਨ ਨੇ ਪਹਿਲੀ ਵਾਰ ਆਪਣੇ ਪਰਿਵਾਰ ਦੇ ਨਾਲ ਵੀਡੀਓ ਕੀਤਾ ਸਾਂਝਾ, ਫੈਨਸ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ
ਜਦੋਂਕਿ ਇੱਕ ਹੋਰ ਦ੍ਰਿਸ਼ ‘ਚ ਉਹ ਚਾਹ ਅਤੇ ਗੁੜ ਅਤੇ ਪੰਜਾਬ ਦਾ ਰਹਿਣ ਸਹਿਣ ਅਤੇ ਧੂਣੀ ਅਤੇ ਫਸਲ ਬਾੜੀ ਵਿਖਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਹਰਭਜਨ ਮਾਨ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
/ptc-punjabi/media/media_files/z1w6BZTUrbZimsNQoSbB.jpg)
ਬੀਤੇ ਦਿਨੀਂ ਹਰਭਜਨ ਮਾਨ ਨੇ ਮਨਾਇਆ ਜਨਮਦਿਨ
ਦੱਸ ਦਈਏ ਕਿ ਹਰਭਜਨ ਮਾਨ ਨੇ ਬੀਤੇ ਦਿਨੀਂ ਆਪਣਾ ਜਨਮ ਦਿਨ ਮਨਾਇਆ ਹੈ । ਇਸ ਮੌਕੇ ‘ਤੇ ਉਨ੍ਹਾਂ ਦੇ ਵੱਲੋਂ ਇੱਕ ਵੀਡੀਓ ਵੀ ਸਾਂਝਾ ਕੀਤਾ ਗਿਆ ਸੀ । ਜਿਸ ਨੂੰ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਆਪਣੇ ਫੈਨਸ ਅਤੇ ਚਾਹੁਣ ਵਾਲਿਆਂ ਦਾ ਸ਼ੁਕਰੀਆ ਅਦਾ ਵੀ ਕੀਤਾ ਸੀ ।
View this post on Instagram
ਹਰਭਜਨ ਮਾਨ ਦਾ ਵਰਕ ਫ੍ਰੰਟ
ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ।