ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਭਾਈ ਹਰਿਜੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ

ਭਾਈ ਹਰਜਿੰਦਰ ਸਿੰਘ ਜੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਵਿਦੇਸ਼ ‘ਚ ਨਗਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸੀ । ਜਿਸਦਾ ਇੱਕ ਵੀਡੀਓ ਵੀ ਹਰਮਨ ਮਾਨ ਦੇ ਵੱਲੋਂ ਸਾਂਝਾ ਕੀਤਾ ਗਿਆ ਸੀ । ਹੁਣ ਮੁੜ ਤੋਂ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।

By  Shaminder October 12th 2023 03:49 PM

ਭਾਈ ਹਰਜਿੰਦਰ ਸਿੰਘ (Bhai Harjinder Singh Ji) ਜੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਵਿਦੇਸ਼ ‘ਚ ਨਗਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸੀ । ਜਿਸਦਾ ਇੱਕ ਵੀਡੀਓ ਵੀ ਹਰਮਨ ਮਾਨ (Harman Mann) ਦੇ ਵੱਲੋਂ ਸਾਂਝਾ ਕੀਤਾ ਗਿਆ ਸੀ । ਹੁਣ ਮੁੜ ਤੋਂ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਪੜ੍ਹੋ :  ਜੈਸਮੀਨ ਸੈਂਡਲਾਸ ਦਾ ਨਵਾਂ ਗੀਤ ਝੁਮਕਾ ਹੋਇਆ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਭ ਤੋਂ ਮਨਪਸੰਦ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ, ਸ੍ਰੀ ਨਗਰ ਵਾਲੇ ਦੁਆਰਾ ਲਾਈਵ ਕੀਰਤਨ ਸੁਣਨ ਅਤੇ ਸੁਣਨ ਦੀ ਇੱਕ ਮਨਮੋਹਕ ਸ਼ਾਮ ਦਾ ਆਨੰਦ ਮਾਣਿਆ’।



ਹਰਭਜਨ ਮਾਨ ਦਾ ਵਰਕ ਫ੍ਰੰਟ 

ਹਰਭਜਨ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਤੇਰੀ ਭਿੱਜ ਗਈ ਕੁੜਤੀ ਲਾਲ ਪਸੀਨੇ ਨਾਲ ਕੁੜੇ, ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ, ਕੰਗਨਾ, ਜੱਗ ਜਿਓਂਦਿਆਂ ਦੇ ਮੇਲੇ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਇਸ ਦੇ ਨਾਲ ਉਹ ਆਪਣੀ ਕਵੀਸ਼ਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਉਂਦੇ ਹਨ ।ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਮਾਨ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।  

View this post on Instagram

A post shared by Harman~ਹਰਮਨ (@holisticallyharman)





Related Post