Himanshi Khurana: ਕੇਦਾਰਨਾਥ ਯਾਤਰਾ ਦੌਰਾਨ ਬੇਹੋਸ਼ ਘੋੜੇ ਨੂੰ ਪਾਣੀ ਪਿਲਾਉਂਦੇ ਹੋਏ ਰੋ ਪਈ ਹਿਮਾਂਸ਼ੀ ਖੁਰਾਣਾ, ਵੀਡੀਓ ਵੇਖ ਤੁਸੀਂ ਵੀ ਹੋ ਜਾਓਗੇ ਭਾਵੁਕ
ਹਿਮਾਂਸ਼ੀ ਖੁਰਾਣਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਗਿਆ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕੇਦਾਰਨਾਥ ਯਾਤਰਾ ਦੌਰਾਨ ਹਿਮਾਂਸ਼ੀ ਖੁਰਾਣਾ ਇੱਕ ਬੇਹੋਸ਼ ਘੋੜੇ ਨੂੰ ਪਿਲਾਉਂਦੇ ਹੋਏ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਲਗਾਤਾਰ ਰੌਂਦੀ ਹੋਈ ਨਜ਼ਰ ਆਈ।
Himanshi Khurana Viral Video: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਭਗਤੀ ਦੇ ਰੰਗ 'ਚ ਰੰਗੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਨੂੰ ਪਿਛਲੇ ਕਈ ਸਮੇਂ ਤੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਯਾਤਰਾ ਕਰਦੇ ਹੋਏ ਵੇਖਿਆ ਜਾ ਸਕਦਾ ਹੈ।
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੀ ਹੈ। ਅਦਾਕਾਰਾ ਹਾਲ ਹੀ ਵਿੱਚ ਕੇਦਾਰਨਾਥ ਯਾਤਰਾ ਲਈ ਗਈ ਸੀ, ਜਿਸ ਦੀਆਂ ਕਈ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸਾਂਝੀਆਂ ਕੀਤੀਆਂ ਹਨ।
ਹਾਲ ਹੀ 'ਚ ਹਿਮਾਂਸ਼ੀ ਖੁਰਾਣਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਵੇਖ ਕੇ ਹਰ ਕੋਈ ਭਾਵੁਕ ਹੋ ਗਿਆ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕੇਦਾਰਨਾਥ ਯਾਤਰਾ ਦੌਰਾਨ ਹਿਮਾਂਸ਼ੀ ਖੁਰਾਣਾ ਇੱਕ ਬੇਹੋਸ਼ ਘੋੜੇ ਨੂੰ ਪਿਲਾਉਂਦੇ ਹੋਏ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਲਗਾਤਾਰ ਰੌਂਦੀ ਹੋਈ ਨਜ਼ਰ ਆਈ। ਇਸ ਵੀਡੀਓ ਨੂੰ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।
ਇਸ ਵੀਡੀਓ ਨੂੰ ਵੇਖ ਕੇ ਫੈਨਜ਼ ਅਦਾਕਾਰਾ ਦੀ ਜੰਮ ਕੇ ਤਾਰੀਫ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ 'ਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਫੈਨ ਨੇ ਲਿਖਿਆ, ਬਹੁਤ ਵਧੀਆ ਹਿਮਾਂਸ਼ੀ ਜੀ' ਇੱਕ ਹੋਰ ਨੇ ਲਿਖਿਆ, ' ਕੇਦਾਰਨਾਥ ਦੀ ਸੋਹਣੀ ਪਹਾੜੀਆਂ ਪਿੱਛੇ ਦਾ ਖੌਫਨਾਕ ਸੱਚ ਇਨ੍ਹਾਂ ਬੇਜ਼ੁਬਾਨ ਦਾ ਦਰਦ।'