ਜਸਬੀਰ ਜੱਸੀ ਆਪਣੇ ਖੇਤਾਂ ‘ਚ ਆਏ ਨਜ਼ਰ, ਪਿੰਡ ਅਤੇ ਖੇਤਾਂ ਦੀਆਂ ਝਲਕਾਂ ਕੀਤੀਆਂ ਸਾਂਝੀਆਂ
ਜਸਬੀਰ ਜੱਸੀ ਆਪਣੀ ਸਾਫ਼ ਸੁਥਰੀ ਅਤੇ ਬਿਹਤਰੀਨ ਗਾਇਕੀ ਦੇ ਲਈ ਜਾਣੇ ਜਾਂਦੇ ਹਨ ।ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਉਹ ਪਿੰਡ ਅਤੇ ਪਰਿਵਾਰ ਬਾਰੇ ਜਾਣਕਾਰੀ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਮੁੜ ਤੋਂ ਪ੍ਰਸ਼ੰਸਕਾਂ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ ।
ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਿੰਡ ‘ਚ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਸੋਨਮ ਕਪੂਰ ਦਾ ਪੁੱਤਰ ਛੇ ਮਹੀਨੇ ਦਾ ਹੋਇਆ, ਅਦਾਕਾਰਾ ਨੇ ਪੁੱਤਰ ਦੇ ਨਾਲ ਸਾਂਝਾ ਕੀਤਾ ਵੈਕੇਸ਼ਨ ਦਾ ਵੀਡੀਓ
ਸੋਸ਼ਲ ਮੀਡੀਆ ‘ਤੇ ਗਾਇਕ ਨੇ ਇਸ ਵੀਡੀਓ ਨੂੰ ਕੁਲਵਿੰਦਰ ਬਿੱਲਾ ਦੇ ਗੀਤ ਦੇ ਨਾਲ ਸਾਂਝਾ ਕੀਤਾ ਹੈ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਨੁ ਵੀਡੀਓ ‘ਚ ਪਿੰਡ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ ।
_f14ca74dbab412a87279b49ae635aab9_1280X720.webp)
ਹੋਰ ਪੜ੍ਹੋ : ਗਾਇਕ ਨਿੰਜਾ ਨੀਲਕੰਠ ਮਹਾਦੇਵ ਦੇ ਦਰਬਾਰ ਪਹੁੰਚੇ, ਵੀਡੀਓ ਕੀਤਾ ਸਾਂਝਾ
ਖੇਤਾਂ ਨੂੰ ਨਿਹਾਰਦੇ ਆਏ ਨਜ਼ਰ
ਜਸਬੀਰ ਜੱਸੀ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਖੇਤਾਂ ਨੂੰ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਦੇ ਨਾਲ ਹੀ ਵੀਡੀਓ ‘ਚ ਉਹ ਆਪਣੇ ਵੱਡੇ ਵਡੇਰਿਆਂ ਨੂੰ ਵੀ ਮਿਲਦੇ ਹੋਏ ਦਿਖਾਈ ਦੇ ਰਹੇ ਹਨ । ਜਸਬੀਰ ਜੱਸੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਪ੍ਰਤੀਕਰਮ ਦੇ ਰਹੇ ਹਨ ।
_370c82fa72ff0224addeb3ac9d348c3f_1280X720.webp)
ਜਸਬੀਰ ਜੱਸੀ ਜ਼ਮੀਨ ਨਾਲ ਜੁੜੇ ਕਲਾਕਾਰ
ਜਸਬੀਰ ਜੱਸੀ ਅਜਿਹੇ ਗਾਇਕ ਹਨ, ਜੋ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ । ਉਹ ਜ਼ਮੀਨ ਦੇ ਨਾਲ ਜੁੜੇ ਕਲਾਕਾਰ ਹਨ ਅਤੇ ਆਪਣੇ ਪਿੰਡ ਦੇ ਲੋਕਾਂ ਦੇ ਨਾਲ ਅਕਸਰ ਮੁਲਾਕਾਤ ਕਰਦੇ ਹੋਏ ਨਜ਼ਰ ਆਉਂਦੇ ਹਨ । ਬੀਤੇ ਦਿਨੀਂ ਉਹ ਹਰਭਜਨ ਮਾਨ ਦੇ ਨਾਲ ਵੀ ਖਾਣੇ ਦਾ ਅਨੰਦ ਮਾਣਦੇ ਹੋਏ ਨਜ਼ਰ ਆਏ ਸਨ ।